loud speaker banned: ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ 'ਤੇ ਲੱਗੀ ਪਾਬੰਦੀ, ਉਲੰਘਣਾਂ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ, ਹੁਕਮ ਜਾਰੀ
15 ਅਕਤੂਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ..
ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਰਾਮ ਪੰਚਾਇਤੀ ਚੋਣਾ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 13 ਅਕਤੂਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 15 ਅਕਤੂਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ / ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ,ਸੈਕਟਰ ਅਫਸਰ, ਚੋਣਾਂ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।
ਜਿ਼ਲ੍ਹਾ ਮੈਜਸਿਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿ਼ਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਵਿਅਕਤੀਆਂ ਦੇ ਵੱਧ ਦੇ ਇਕੱਠ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ। ਇਹ ਹੁਕਮ ਸਰਕਾਰੀ ਫੰਕਸ਼ਨਾਂ, ਵਿਆਹ ਸ਼ਾਂਦੀਆਂ, ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ ਤੇ ਲਾਗੂ ਨਹੀਂ ਹੋਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ