LPU Professor: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ 'ਚ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਦੇ ਇੱਕ ਸਹਾਇਕ ਪ੍ਰੋਫੈਸਰ ਨੂੰ ਬਰਖਾਸਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪ੍ਰੋਫੈਸਰ ਨੇ ਨੇ ਭਗਵਾਨ ਰਾਮ (Lord Ram) ਦੇ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ, ਜਿਸ ਕਰਕੇ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ ਹੈ। ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਹਾਇਕ ਪ੍ਰੋਫੈਸਰ ਗੁਰਸੰਗ ਪ੍ਰੀਤ ਕੌਰ (assistant professor Gursang Preet Kaur) ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਸੀ।


ਪ੍ਰਾਈਵੇਟ ਯੂਨੀਵਰਸਿਟੀ ਨੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਸਮਝਦੇ ਹਾਂ ਕਿ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ ਤੋਂ ਕੁਝ ਲੋਕਾਂ ਨੂੰ ਠੇਸ ਪਹੁੰਚੀ ਹੈ, ਜਿਸ ਵਿੱਚ ਸਾਡੇ ਇੱਕ ਫੈਕਲਟੀ ਮੈਂਬਰ ਨੂੰ ਆਪਣੀ ਨਿੱਜੀ ਰਾਏ ਸਾਂਝੀ ਕਰਦੇ ਹੋਏ ਸੁਣਿਆ ਜਾ ਸਕਦਾ ਹੈ।"


ਉਨ੍ਹਾਂ ਨੇ ਕਿਹਾ, "ਅਸੀਂ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਉਨ੍ਹਾਂ ਵਲੋਂ ਸਾਂਝੇ ਕੀਤੇ ਗਏ ਵਿਚਾਰ ਪੂਰੀ ਤਰ੍ਹਾਂ ਨਿੱਜੀ ਹਨ ਅਤੇ ਯੂਨੀਵਰਸਿਟੀ ਉਨ੍ਹਾਂ ਦੇ ਇਨ੍ਹਾਂ ਵਿਚਾਰਾ ਦਾ ਕਿਸੇ ਤਰ੍ਹਾਂ ਨਾਲ ਸਮਰਥਨ ਨਹੀਂ ਕਰਦੀ। ਅਸੀਂ ਹਮੇਸ਼ਾ ਇੱਕ ਧਰਮ ਨਿਰਪੱਖ ਯੂਨੀਵਰਸਿਟੀ ਰਹੇ ਹਾਂ, ਜਿੱਥੇ ਸਾਰੇ ਧਰਮਾਂ ਅਤੇ ਵਿਸ਼ਵਾਸਾਂ ਦੇ ਲੋਕ ਇੱਕ ਦੂਜੇ ਨਾਲ ਪਿਆਰ ਕਰਦੇ ਹਨ। ਅਤੇ ਬਰਾਬਰ ਸਤਿਕਾਰ ਨਾਲ ਪੇਸ਼ ਆਉਂਦੇ ਹਨ। ਉਨ੍ਹਾਂ (ਪ੍ਰੋਫੈਸਰ) ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਕਤ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਾਨੂੰ ਪੂਰੀ ਘਟਨਾ 'ਤੇ ਡੂੰਘਾ ਅਫਸੋਸ ਹੈ।" ਇਸ ਸਬੰਧੀ ਸੰਪਰਕ ਕਰਨ ’ਤੇ ਯੂਨੀਵਰਸਿਟੀ ਦੇ ਉਪ ਪ੍ਰਧਾਨ ਅਮਨ ਮਿੱਤਲ ਨੇ ਕਿਹਾ ਕਿ ਸਹਾਇਕ ਪ੍ਰੋਫੈਸਰ ਨੂੰ ਸ਼ਨੀਵਾਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।






LPU ਦੇ ਪ੍ਰੋਫੈਸਰ ਨੇ ਭਗਵਾਨ ਰਾਮ ਬਾਰੇ ਕੀਤੀ ਵਿਵਾਦਤ ਟਿੱਪਣੀ


ਦੱਸ ਦੇਈਏ ਕਿ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਪ੍ਰੋਫੈਸਰ ਗੁਰਸੰਗ ਪ੍ਰੀਤ ਕੌਰ ਭਗਵਾਨ ਰਾਮ ਬਾਰੇ ਅਪਮਾਨਜਨਕ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ। ਜਿਸ ਵਿੱਚ ਗੁਰਸੰਗ ਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਵਣ ਇੱਕ ਚੰਗਾ ਇਨਸਾਨ ਸੀ ਅਤੇ ਭਗਵਾਨ ਰਾਮ ਇੱਕ ਮਾੜਾ ਇਨਸਾਨ ਸੀ।


ਵੀਡੀਓ 'ਚ ਗੁਰਸੰਗ ਪ੍ਰੀਤ ਕੌਰ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਰਾਮ ਨੇ ਸੀਤਾ ਨੂੰ ਫਸਾਉਣ ਦੀ ਯੋਜਨਾ ਬਣਾਈ ਅਤੇ ਬਾਅਦ 'ਚ ਇਨ੍ਹਾਂ ਸਾਰਿਆਂ ਦਾ ਦੋਸ਼ ਰਾਵਣ 'ਤੇ ਲਗਾਇਆ। ਕਹਿੰਦੇ ਹਨ ਕਿ ਰਾਵਣ ਦਿਲ ਦਾ ਚੰਗਾ ਇਨਸਾਨ ਸੀ। ਰਾਮ ਕੋਈ ਚੰਗਾ ਇਨਸਾਨ ਨਹੀਂ ਸੀ। ਗੁਰਸੰਗ ਪ੍ਰੀਤ ਕੌਰ ਦਾ ਕਹਿਣਾ ਹੈ ਕਿ ਅਸੀਂ ਕਿਸ ਤਰ੍ਹਾਂ ਫੈਸਲਾ ਕਰ ਸਕਦੇ ਹਾਂ ਕਿ ਕੌਣ ਚੰਗਾ ਹੈ ਅਤੇ ਕੌਣ ਮਾੜਾ?


ਇਹ ਵੀ ਪੜ੍ਹੋ