ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਪੰਜਾਬ 'ਚ ਮਿਲੇਗਾ ਸਸਤਾ ਰੇਤਾ, 34 ਮਾਈਨਿੰਗ ਕਲੱਸਟਰ ਹੋਣਗੇ ਲੋਕਾਂ ਨੂੰ ਸਮਰਪਿਤ: ਮੀਤ ਹੇਅਰ

ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ।

Punjab News: ਪੰਜਾਬ ਦੇ ਲੋਕਾਂ ਨੂੰ ਵਾਜ਼ਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਬਾਰੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।

ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ  5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ। ਉਨ੍ਹਾਂ ਦੱਸਿਆ ਕਿ 102 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਤੇ 21 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀਐਮਓਜ ਨੂੰ ਸਾਰੀ ਪ੍ਰਕਿਰਿਆ  ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ।

ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ  ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀਪੀਐਸ ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ।

ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ  ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ  ਰੋਕਿਆ ਨਾ ਜਾਵੇ  ਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ  ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ  ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ।

ਜ਼ਿਕਰਯੋਗ  ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Embed widget