ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
Punjab News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ।

Punjab News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮੌਜੂਦਾ ਸਥਿਤੀ ਦੇ ਮੱਦੇਨਜ਼ਰ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਸਾਰੀਆਂ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਵਿਦਿਆਰਥੀਆਂ ਨੂੰ ਘਰ ਜਾਣ ਲਈ ਕਿਹਾ
ਉੱਥੇ ਹੀ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ,ਉਹ ਆਪਣੇ ਮਾਪਿਆਂ ਨੂੰ ਫ਼ੋਨ ਕਰਕੇ ਘਰ ਜਾ ਸਕਦੇ ਹਨ। ਇਸ ਦੇ ਨਾਲ ਹੀ ਜਿਹੜੇ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣਾ ਚਾਹੁੰਦੇ ਹਨ, ਉਹ ਬਿਨਾਂ ਕਿਸੇ ਕੰਮ ਤੋਂ ਬਾਹਰ ਨਾ ਜਾਣ। ਸਿਰਫ ਜ਼ਰੂਰੀ ਕੰਮ 'ਤੇ ਹੀ ਬਾਹਰ ਜਾਣ।
ਵਿਦਿਆਰਥੀਆਂ ਨੇ ਪੁਲਿਸ 'ਤੇ ਕੀਤੀ ਪੱਥਰਬਾਜ਼ੀ
ਇਸ ਤੋਂ ਇਲਾਵਾ, ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ, ਜੋ ਐਤਵਾਰ ਸਵੇਰੇ 6 ਵਜੇ ਤੋਂ ਲਗਭਗ 18 ਘੰਟਿਆਂ ਲਈ ਬੰਦ ਸੀ ਐਤਵਾਰ ਰਾਤ 12 ਵਜੇ ਦੇ ਕਰੀਬ ਮੁੜ ਖੋਲ੍ਹ ਦਿੱਤਾ ਗਿਆ ਹੈ। ਘੰਟਿਆਂ ਤੋਂ ਫਸੀਆਂ ਗੱਡੀਆਂ ਆਪਣੀ ਮੰਜ਼ਿਲ ਵੱਲ ਜਾਣ ਲਈ ਕਾਮਯਾਬ ਹੋਈਆਂ। ਸਥਿਤੀ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਵਿਦਿਆਰਥੀਆਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਵੀ ਲਗਾਈ ਅਤੇ ਪੱਥਰਬਾਜ਼ੀ ਵੀ ਕੀਤੀ।
ਸਥਿਤੀ ਹੁਣ ਪੁਲਿਸ ਦੇ ਕਾਬੂ ਹੇਠ ਹੈ ਅਤੇ ਯੂਨੀਵਰਸਿਟੀ ਵਿੱਚ ਪੁਲਿਸ ਬਲ ਤਾਇਨਾਤ ਹਨ। ਵਿਦਿਆਰਥੀਆਂ ਦੀ ਮੰਗ 'ਤੇ ਪੁਲਿਸ ਨੇ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਲਈ ਐਫਆਈਆਰ ਦਰਜ ਕੀਤੀ ਹੈ। ਬਲਾਤਕਾਰ ਮਾਮਲੇ ਦੀ ਜਾਂਚ ਲਈ ਪੰਜ ਵਿਦਿਆਰਥੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਬਣਾਈ ਗਈ ਹੈ। ਡੀਆਈਜੀ ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















