Ludhiana : ਕੱਪੜਾ ਵਪਾਰੀ ਤੇ ਉਸ ਦੀ ਪਤਨੀ ਨੇ ਨਹਿਰ 'ਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਕੀਤੀ ਕੋਸ਼ਿਸ਼, ਜਾਣੋ ਵਜ੍ਹਾ
ਕੱਪੜਾ ਵਪਾਰੀ ਤੇ ਉਸ ਦੀ ਪਤਨੀ ਵੱਲੋਂ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
Fatehgarh Sahib : ਲੁਧਿਆਣਾ ਦੇ ਹੈਬੋਵਾਲ ਦੇ ਰਹਿਣ ਵਾਲੇ ਇੱਕ ਕੱਪੜਾ ਕਾਰੋਬਾਰੀ ਨੇ ਫਾਇਨਾਂਸਰਾਂ ਤੋਂ ਦੁਖੀ ਹੋ ਕੇ ਆਪਣੀ ਪਤਨੀ ਸਮੇਤ ਸਰਹਿੰਦ ਤੈਰਦੀ ਕਿਸ਼ਤੀ 'ਤੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ। ਉਸ ਨੂੰ ਨਹਿਰ ਵਿੱਚੋਂ ਕੱਢ ਕੇ ਵਪਾਰੀ ਦਾ ਬਚਾਅ ਹੋ ਗਿਆ। ਉਸ ਦੀ ਪਤਨੀ ਡੁੱਬ ਗਈ। ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਲੁਧਿਆਣਾ ਦੇ ਮਸ਼ਹੂਰ ਫਾਈਨਾਂਸਰਾਂ ਦੇ ਨਾਂ ਲਿਖੇ ਹੋਏ ਹਨ।
ਹਸਪਤਾਲ ਵਿੱਚ ਪੀੜਤ ਆਨੰਦ ਸ਼ਰਮਾ ਨੇ ਦੱਸਿਆ ਕਿ ਫਾਇਨਾਸਰਾਂ ਨੂੰ ਉਹਨਾਂ ਵੱਲੋਂ ਤਕਰੀਬਨ 1 ਕਰੋੜ 70 ਲੱਖ ਰੁਪਏ ਵਾਪਸ ਵੀ ਕਰ ਦਿੱਤੇ ਗਏ ਹਨ ਪਰ ਉਕਤ ਫਾਇਨਾਸਰਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਧਮਕੀਆ ਦਿੱਤੀਆ ਜਾ ਰਹੀਆ ਸੀ, ਤੇ ਲਗਾਤਾਰ ਜਲੀਲ ਕੀਤਾ ਜਾ ਰਿਹਾ ਸੀ। ਜਿਸ ਕਾਰਨ ਮੈਂ ਤੇ ਮੇਰੀ ਪਤਨੀ ਕਿਰਨ ਸ਼ਰਮਾ ਨੇ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਸਰਹਿੰਦ ਫਲੌਟਿੰਗ ਰੈਸਟੋਰੈਂਟ ਦੇ ਨੇੜੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰ ਦੀ ਕੋਸ਼ਿਸ਼ ਕੀਤੀ ਗਈ। ਨਹਿਰ ਕੋਲ ਮੌਜੂਦ ਵਿਅਕਤੀਆਂ ਨੇ ਇਸ ਦੌਰਾਨ ਉਹਨਾਂ ਨੂੰ ਨਹਿਰ ਵਿੱਚ ਛਾਲ ਮਾਰਦੇ ਵੇਖ ਲਿਆ ਤੇ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਮੇਰੀ ਪਤਨੀ ਕਿਰਨ ਸ਼ਰਮਾ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈ।
ਹਸਪਤਾਲ ਵਿੱਚ ਸ਼ਿਵ ਸੈਨਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਐਡਵੋਕੇਟ ਰਾਜਿੰਦਰਪਾਲ ਆਨੰਦ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਪ੍ਰਾਪਰਟੀ ਡੀਲਰਾਂ ਤੇ ਫਾਇਨਾਂਸਰਾ ਨੇ ਅਨੰਦ ਸ਼ਰਮਾ ਤੋਂ ਕਈ ਪਲਾਟਾਂ, ਦੁਕਾਨਾਂ ਤੇ ਕੋਠੀ ਦੇ ਕਾਗਜਾਂ ਉੱਤੇ ਧੱਕੇ ਨਾਲ ਦਸਤਖ਼ਤ ਕਰਵਾ ਲਏ ਸਨ ਤੇ ਹੁਣ ਉਹ ਉਸ ਨੂੰ ਲਗਾਤਾਰ ਜਲੀਲ ਕਰ ਰਹੇ ਸੀ। ਜਿਸ ਤੋਂ ਪਰੇਸ਼ਾਨ ਹੋ ਕੇ ਉਹਨਾਂ ਨੇ ਇਹ ਖੌਫਨਾਕ ਕਦਮ ਚੁੱਕਿਆ।
ਪੁਲਿਸ ਨੇ ਜਾਂਚ ਕਰ ਦਿੱਤੀ ਹੈ ਸ਼ੁਰੂ
ਥਾਣਾ ਸਰਹਿੰਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਨਰਪਿੰਦਰ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਮਿਲਿਆ ਹੈ। ਨਹਿਰ ਵਿੱਚ ਤੈਰ ਰਹੀ ਕਿਰਨ ਸ਼ਰਮਾ ਦੀ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਆਨੰਦ ਸ਼ਰਮਾ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ