Ludhiana Car Accident News: ਚੰਡੀਗੜ੍ਹ (Chandigarh) ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਭਿਆਨਕ ਸੜਕ ਹਾਦਸੇ (Road Accident) 'ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਫੋਰਟਿਸ ਹਸਪਤਾਲ (Fortis Hospital) ਨੇੜੇ ਦੁਪਹਿਰ ਕਰੀਬ 1:30 ਵਜੇ ਵਾਪਰਿਆ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ।
ਜਾਂਚ ਅਧਿਕਾਰੀ ਦਲਬੀਰ ਸਿੰਘ (Dalbir Singh) ਨੇ ਦੱਸਿਆ ਕਿ ਇਹ ਸਾਰੇ ਇੱਕ ਪਾਰਟੀ ਵਿੱਚ ਸ਼ਾਮਲ ਹੋ ਕੇ ਚੰਡੀਗੜ੍ਹ (Chandigarh) ਤੋਂ ਲੁਧਿਆਣਾ (Ludhiana) ਆ ਰਹੇ ਸਨ। ਦੇਰ ਰਾਤ ਕਰੀਬ 2:30 ਵਜੇ ਜਦੋਂ ਕਾਰ ਫੋਰਟਿਸ ਹਸਪਤਾਲ ਨੇੜੇ ਪਹੁੰਚੀ ਤਾਂ ਰਾਜੇਸ਼ ਕਾਰ ਨਾਲ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਸੜਕ ਦੇ ਇਕ ਖੰਭੇ ਨਾਲ ਜਾ ਟਕਰਾਈ। ਹਾਦਸੇ 'ਚ ਸਾਰੇ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ