Punjab News: ਲੁਧਿਆਣਾ ਵਿੱਚ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਦੁਪਹਿਰ ਬਾਅਦ ਭੜਕੇ ਹੋਏ ਹਨ। ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਤਾਜਪੁਰ ਰੋਡ ਵੱਲ ਵਧਣ ਲੱਗੇ ਹਨ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਹੋਰ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਜਾਮ ਲਾ ਦਿੱਤਾ। ਜਿੱਥੇ ਵੀ ਪ੍ਰਦਰਸ਼ਨਕਾਰੀ ਮੌਜੂਦ ਹਨ, ਉੱਥੇ ਪੁਲਿਸ ਪ੍ਰਸ਼ਾਸਨ ਨੇ ਜੈਮਰ ਲਗਾ ਦਿੱਤੇ ਹਨ ਤਾਂ ਜੋ ਮੋਬਾਈਲ ਨੈੱਟਵਰਕ ਕੰਮ ਨਾ ਕਰੇ।ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦੰਗਾ ਕੰਟਰੋਲ ਫੋਰਸ ਤਾਇਨਾਤ ਕਰ ਦਿੱਤੀ ਹੈ।