ਚੰਡੀਗੜ੍ਹ: ਕੌਮੀ ਜਾਂਚ ਏਜੰਸੀ ਐਨਆਈਏ ਨੇ ਲੁਧਿਆਣਾ ਬੰਬ ਧਮਾਕੇ ਵਿੱਚ ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਮੁਲਤਾਨੀ ਵਿਰੁੱਧ ਕੇਸ ਦਰਜ ਕੀਤਾ ਹੈ। ਐਨਆਈਏ ਨੇ 30 ਦਸੰਬਰ ਨੂੰ RC- 35/2021/NIA/DLI ਆਈਪੀਸੀ ਦੀ ਧਾਰਾ 120B ਤੇ 121A ਤੇ UA(P) ਐਕਟ, 1967 ਦੀਆਂ ਧਾਰਾਵਾਂ 10, 13, 17, 18 ਤੇ 18B ਦੇ ਤਹਿਤ ਜਸਵਿੰਦਰ ਸਿੰਘ ਮੁਲਤਾਨੀ ਵਿਰੁੱਧ ਕੇਸ ਦਰਜ ਕੀਤਾ ਹੈ।



ਐਨਆਈਏ ਨੇ ਕਿਹਾ ਹੈ ਕਿ ਇਹ ਕੇਸ ਜਸਵਿੰਦਰ ਮੁਲਤਾਨੀ ਦੁਆਰਾ ਵਿਦੇਸ਼ਾਂ ਵਿੱਚ ਸਥਿਤ ਕਈ ਹੋਰ ਖਾਲਿਸਤਾਨ ਪੱਖੀ ਤੱਤਾਂ ਨਾਲ ਮਿਲ ਕੇ ਪੰਜਾਬ ਵਿੱਚ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕੱਟੜਪੰਥੀ ਬਣਾਉਣ, ਅੱਤਵਾਦੀ ਗਤੀਵਿਧੀਆਂ ਲਈ ਪ੍ਰੇਰਿਤ ਕਰਨ ਤੇ ਭਰਤੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਕੀਤਾ ਗਿਆ ਹੈ।

ਏਜੰਸੀ ਨੇ ਕਿਹਾ ਹੈ ਕਿ ਉਹ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਵਿੱਚ ਤਸਕਰੀ ਦੇ ਨੈੱਟਵਰਕ ਦੀ ਵਰਤੋਂ ਕਰਕੇ ਹਥਿਆਰ, ਗੋਲਾ ਬਾਰੂਦ ਤੇ ਵਿਸਫੋਟਕਾਂ ਦੀ ਖਰੀਦ ਲਈ ਫੰਡ ਇਕੱਠਾ ਕਰ ਹਨ। ਜਸਵਿੰਦਰ ਸਿੰਘ ਮੁਲਤਾਨੀ ਮੁੰਬਈ ਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਅੱਤਵਾਦੀ ਹਮਲੇ ਕਰਨ ਲਈ ਆਈਐਸਆਈ ਦੇ ਕਾਰਕੁਨਾਂ ਦੇ ਸੰਪਰਕ ਵਿੱਚ ਵੀ ਰਿਹਾ ਹੈ।

ਦੱਸ ਦਈਏ ਕਿ ਸਿੱਖ ਫਾਰ ਜਸਟਿਸ (SFJ) ਨਾਲ ਕਥਿਤ ਸਬੰਧ ਰੱਖਣ ਵਾਲੇ ਜਸਵਿੰਦਰ ਸਿੰਘ ਮੁਲਤਾਨੀ ਦਾ ਨਾਂ ਲੁਧਿਆਣਾ ਕੋਰਟ ਬਲਾਸਟ ਨਾਲ ਜੁੜ ਰਿਹਾ ਹੈ। ਹੁਣ ਕੌਮੀ ਜਾਂਚ ਏਜੰਸੀ (NIA) ਦੀ ਟੀਮ ਲੁਧਿਆਣਾ ਬੰਬ ਧਮਾਕੇ ਮਾਮਲੇ ਵਿੱਚ ਮੁਲਤਾਨੀ ਤੋਂ ਪੁੱਛਗਿੱਛ ਕਰਨ ਲਈ ਜਰਮਨੀ ਜਾਵੇਗੀ। NIA ਮੁਲਤਾਨੀ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕਰੇਗੀ।


 


 

 


ਇਹ ਵੀ ਪੜ੍ਹੋ :  ਬੱਸ 'ਚ ਇੱਕ ਲੜਕੀ ਨੂੰ ਦਿਲ ਦੇ ਬੈਠੇ ਸੀ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ, ਵਿਆਹ ਲਈ ਵੇਲਣੇ ਪਏ ਪਾਪੜ, ਜਾਣੋ ਲਵ ਸਟੋਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490