ਜੰਮੂ: 14 ਅਗਸਤ ਨੂੰ ਜੰਮੂ ਦੇ ਨਵਾਂਬਾਦ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਨੂੰ ਲੁਧਿਆਣਾ ਨਿਵਾਸੀ ਸੰਨੀ ਗਿੱਲ ਪੁੱਤਰ ਜਗਦੀਪ ਸਿੰਘ ਨੇ ਦਰਜ ਕਰਵਾਇਆ ਸੀ। ਜੰਮੂ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਪਿਤਾ ਜਗਦੀਪ ਸਿੰਘ ਜੰਮੂ ਕਿਸੇ ਕੰਮ ਲਈ ਆਇਆ ਸੀ ਤੇ ਉਹ ਸ਼ਹਿਰ ਦੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ।


ਇਸ ਦੇ ਨਾਲ ਹੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਇਸ ਦੌਰਾਨ ਜਗਦੀਪ ਸਿੰਘ ਨੂੰ ਬਲਬੀਰ ਸਿੰਘ, ਜੋ ਬਾਬਾ ਟੂਰ ਐਂਡ ਟਰੈਵਲ ਕੰਪਨੀ ਦਾ ਮਾਲਕ ਹੈ, ਨੇ ਬੰਦੂਕ ਦੀ ਨੋਕ 'ਤੇ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਅਗਵਾ ਕੀਤੇ ਗਏ ਵਿਅਕਤੀ ਨੂੰ ਜੰਮੂ ਦੇ ਗੋਲ ਗੁਜਰਾਲ ਖੇਤਰ ਵਿੱਚ ਬੰਧਕ ਬਣਾ ਲਿਆ ਗਿਆ ਤੇ 50000 ਰੁਪਏ ਵੀ ਖੋਹ ਲਏ ਗਏ। ਇਸ ਤੋਂ ਬਾਅਦ ਅਗਵਾ ਕੀਤੇ ਵਿਅਕਤੀ ਨੇ ਬੰਧਕ ਬਣਾ ਕੇ ਰੱਖੀ ਗਈ ਥਾਂ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪਹਿਲਾਂ ਐਫਆਈਆਰ ਦਰਜ ਕੀਤੀ ਤੇ ਫਿਰ ਇਸ ਕੇਸ ਦੀ ਜਾਂਚ ਸ਼ੁਰੂ ਕੀਤੀ ਗਈ। ਜਾਂਚ ਵਿੱਚ ਪੁਲਿਸ ਨੇ ਇਸ ਕੇਸ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਦੀ ਪਛਾਣ ਬਲਬੀਰ ਸਿੰਘ ਤੇ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਇਸ ਘਟਨਾ 'ਚ ਸ਼ਾਮਲ ਇੱਕ ਇਨੋਵਾ ਕਾਰ, ਇੱਕ ਰਿਵਾਲਵਰ, ਪੰਜ ਕਾਰਤੂਸ ਤੇ 50000 ਵੀ ਬਰਾਮਦ ਕੀਤੇ ਗਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904