Punjab News: ਪੰਜਾਬ ਦੇ ਲੁਧਿਆਣਾ 'ਚ 5 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਵੀਰਵਾਰ ਸ਼ਾਮ ਨੂੰ ਮੁਲਜ਼ਮਾਂ ਨੇ ਲੜਕੀ ਨੂੰ ਇਕ ਆਟੋ 'ਚ ਅਗਵਾ ਕਰ ਲਿਆ ਅਤੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਪਾਰਕ 'ਚ ਛੱਡ ਕੇ ਫਰਾਰ ਹੋ ਗਏ। ਘਟਨਾ ਧਾਂਦਰਾ ਰੋਡ ਦੀ ਹੈ। ਲੜਕੀ ਨੇ ਘਰ ਜਾ ਕੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਘਟਨਾ ਦੀ ਸੂਚਨਾ ਦੁੱਗਰੀ ਪੁਲਸ ਨੂੰ ਦਿੱਤੀ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


ਬੱਚੀ ਨਾਲ ਬਲਾਤਕਾਰ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੋਸ਼ੀ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸ਼ਹਿਰ ਦੇ ਕਈ ਆਟੋ ਚਾਲਕਾਂ ਅਤੇ ਆਟੋ ਸਟੈਂਡਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਟੀਮਾਂ ਵੀ ਲਗਾਈਆਂ ਹਨ ਤਾਂ ਜੋ ਉਸ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।


ਬੱਚੀ ਨਾਲ ਬਲਾਤਕਾਰ ਦੀ ਖਬਰ ਤੋਂ ਬਾਅਦ ਪੁਲਸ ਦੇ ਹੱਥ-ਪੈਰਾਂ ਦੀ ਪੈ ਗਈ। ਸੀਆਈਏ-1 ਇੰਚਾਰਜ ਰਾਜੇਸ਼ ਸ਼ਰਮਾ, ਏਸੀਪੀ ਵੈਭਵ ਸਹਿਗਲ ਅਤੇ ਸਟੇਸ਼ਨ ਇੰਚਾਰਜ ਮਧੂ ਬਾਲਾ ਸੜਕਾਂ ’ਤੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਈ ਥਾਵਾਂ 'ਤੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮੌਕੇ 'ਤੇ ਫੋਰੈਂਸਿਕ ਟੀਮਾਂ ਵੀ ਕੰਮ ਕਰ ਰਹੀਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!