ਲੁਧਿਆਣਾ :  ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।  ਲੁਧਿਆਣਾ ਪੁਲਿਸ ਨੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਗੋਲੀਆਂ ਅਤੇ ਹੈਰੋਇਨ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਇੱਕ ASI ਅਤੇ ਇੱਕ ਚਾਹ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ।  ਇਸ ਮਾਮਲੇ ਵਿੱਚ ਚਾਹ ਵੇਚਣ ਵਾਲੇ ਦਾ ਇੱਕ ਦੋਸਤ ਵੀ ਸ਼ਾਮਲ ਹੈ ,ਜੋ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।



 

STF ਲੁਧਿਆਣਾ ਰੇਂਜ ਨੇ ਸੂਚਨਾ ਦੇ ਆਧਾਰ 'ਤੇ ਕੇਂਦਰੀ ਜੇਲ੍ਹ ਦੇ ਹਵਾਲਾਤੀ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਦੋਸ਼ੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਇਹ ਕੰਮ ਇੱਕ ਏਐਸਆਈ ਵੱਲੋਂ ਚਾਹ ਵਿਕਰੇਤਾ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਮੁਲਜ਼ਮ ਏਐਸਆਈ ਅਤੇ ਚਾਹ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

 

ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਅੰਦਰ ਨਸ਼ੀਲੀ ਗੋਲੀਆਂ ਅਤੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਕ ਸਹਾਇਕ ਥਾਣੇਦਾਰ ਅਤੇ ਇਕ ਚਾਹ ਵਾਲੇ ਨੂੰ ਨੂੰ ਕਾਬੂ ਕੀਤਾ ਹੈ ਜਦਕਿ ਚਾਹ ਵਾਲੇ ਦਾ ਇੱਕ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਹਵਾਲਾਤੀ ਕੋਰਟ 'ਚ ਪੇਸ਼ੀ ਲਈ ਆਉਂਦੇ ਸਨ ਤਾਂ ਰਾਜੂ ਚਾਹ ਵਾਲੇ ਦੀ ਮਦਦ ਨਾਲ ਇਹ ਨਸ਼ਾ ਹਵਾਲਾਤੀ ਦੇ ਹੱਥ ਉਹ ਕੇਂਦਰੀ ਜੇਲ੍ਹ ਤੱਕ ਪਹੁੰਚਾਇਆ ਜਾਂਦਾ ਸੀ। ਉਨ੍ਹਾਂ ਨੇ ਕਿਹਾ ਕਿ ਫੜੇ ਗਏ ਉਕਤ ਦੋਸ਼ੀਆਂ ਕੋਲੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਫਰੀਦਕੋਟ ਵਿੱਚ ਇਕ ਏਐਸਆਈ (ASI) ਨੂੰ ਜੇਲ੍ਹ ਵਿੱਚ ਨਸ਼ਾ ਭੇਜਣ ਦੇ ਕਥਿਤ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਰਾਜ ਸਿੰਘ ‘ਤੇ ਜੇਲ੍ਹ ਵਿੱਚ ਹਵਾਲਾਤੀਆਂ ਦੇ ਲਈ ਉਨ੍ਹਾਂ ਦੇ ਜਾਣਕਾਰਾਂ ਤੋਂ ਨਸ਼ਾਂ ਲੈ ਕੇ ਜਾਣ ਦੇ ਦੋਸ਼ ਲਾਏ ਗਏ ਸਨ। ਇਸਦੇ ਨਾਲ ਹੀ ਜਦੋਂ ਜੇਲ੍ਹ ਪ੍ਰਸ਼ਾਸਨ ਨੇ ਹਵਾਲਾਤੀਆਂ ਦੀ ਤਲਾਸ਼ੀ ਲਈ ਤਦ ਇਹ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਵੱਲੋਂ ਏਐਸਆਈ ਤੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਅਗੇਲਰੀ ਕਾਰਵਾਈ ਕੀਤੀ ਜਾ ਰਹੀ ਹੈ।