ਲੁਧਿਆਣਾ : ਲੁਧਿਆਣਾ ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦਵਿੰਦਰ ਸਿੰਘ ਨੇ ਜੇਲ ਵਿਚ ਚੈਕਿੰਗ ਕਰ ਰਹੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਦੀ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਸਹਾਇਕ ਸੁਪਰਡੈਂਟ ਦੀ ਵਰਦੀ ਵੀ ਫਾੜ ਦਿੱਤੀ ਹੈ।  ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਅਤੇ ਪੁਲੀਸ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ  7 ਦੀ ਪੁਲਿਸ ਨੇ ਸਹਾਇਕ ਸੁਪਰੀਡੈਂਟ ਹਰਮਿੰਦਰ ਸਿੰਘ ਦੇ ਬਿਆਨਾਂ 'ਤੇ ਕੈਦੀ ਦਵਿੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। 


ਜਾਣਕਾਰੀ ਦਿੰਦਿਆਂ ਚੌਕੀ ਤਾਜਪੁਰ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕੇ ਸਹਾਇਕ ਸੁਪਰੀਡੈਂਟ ਹਰਮਿੰਦਰ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਚੱਕੀ ਤੋਂ ਬਾਹਰ ਆਉਣ ਲਈ ਕਹਿ ਰਿਹਾ ਕੈਦੀ ਦਵਿੰਦਰ ਸਿੰਘ ਇਕਦਮ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਵਾਰਡਨ ਹਰਪਾਲ ਸਿੰਘ ਉੱਪਰ ਹਮਲਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੈਦੀ ਦਵਿੰਦਰ ਸਿੰਘ ਦੇ ਖਿਲਾਫ ਐੱਫ ਆਈ ਆਰ ਦਰਜ ਕੀਤੀ।  ਕੈਦੀ ਦਵਿੰਦਰ ਸਿੰਘ ਕਤਲ ਦੇ ਮਾਮਲੇ 'ਚ ਸਜ਼ਾ 'ਚ ਕੱਟ ਰਿਹਾ ਹੈ।


 

 ਸੁਨੀਲ ਕੁਮਾਰ ਦੇ ਮੁਤਾਬਕ ਦਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿਚ ਕਤਲ ਦਾ ਮੁਕੱਦਮਾ ਦਰਜ ਹੈ। ਉਸ ਕੇਸ ਵਿਚ ਸਜ਼ਾ ਯਾਫ਼ਤਾ ਦਵਿੰਦਰ ਸਿੰਘ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੰਦ ਹੈ । ਮੁਲਜ਼ਮ ਨੇ ਵਾਰਡਨ ਉੱਪਰ ਹਮਲਾ ਕਰ ਕੇ ਜਿੱਥੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਉੱਥੇ ਹੀ ਸਰਕਾਰੀ ਡਿਊਟੀ ਵਿਚ ਵੀ ਵਿਘਨ ਪਾਇਆ ਹੈ । ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐੱਫ ਆਈ ਆਰ ਦਰਜ ਕਰ ਕੇ ਅਗਲੇਰੀ ਤਫਤੀਸ਼ ਕਰ ਦਿੱਤੀ ਹੈ।

 

ਦੱਸ ਦੇਈਏ ਕਿ ਜੇਲ੍ਹ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੇ ਦੌਰਾਨ ਬੈਰਕ ਨੰਬਰ 2 ਵਿੱਚੋਂ ਹੈੱਡ ਵਾਰਡਨ ਕਸ਼ਮੀਰ ਸਿੰਘ ਨੂੰ 6 ਪੈਕੇਟ ਮਿਲੇ ।ਜਾਂਚ ਕਰਨ ਤੇ ਪਤਾ ਲੱਗਾ ਕਿ ਪੈਕਟਾਂ ਵਿੱਚ 70 ਪੁੜੀਆਂ ਜਰਦਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰੰਦਿਆਂ ਚੌਕੀ ਤਾਜਪੁਰ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸਹਾਇਕ ਸੁਪਰੀਡੈਂਟ ਇੰਦਰਪ੍ਰੀਤ ਸਿੰਘ ਦੇ ਬਿਆਨ ਉੱਪਰ ਅਣਪਛਾਤੇ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।