Punjab Court Blast: ਪੰਜਾਬ ਦੇ ਲੁਧਿਆਣਾ ਕੋਰਟ ਬਲਾਸਟ ਮਾਮਲੇ 'ਚ ਸਿਆਸੀ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ। ਇਸ ਮਾਮਲੇ ਦੀ ਜਾਂਚ ਐਨਆਈਏ ਤੇ ਐਨਐਸਜੀ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹੱਤਿਆ ਤੇ ਵਿਸਫੋਟਕ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਨੂੰ ਡਰੱਗਜ਼ ਮਾਮਲੇ ਨਾਲ ਜੋੜਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਡਰੱਗ ਮਾਫੀਆ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਕੇਸ ਮੁਹਾਲੀ ਅਦਾਲਤ ਵਿੱਚ ਦਰਜ ਸੀ ਪਰ ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਦੋਵਾਂ ਵਿਚਕਾਰ ਕੋਈ ਸਬੰਧ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਜਾਂਚ ਵਿੱਚ ਏਜੰਸੀਆਂ ਨੂੰ ਅਹਿਮ ਸੁਰਾਗ ਮਿਲੇ ਹਨ। ਮ੍ਰਿਤਕ ਵਿਅਕਤੀ ਦੇ ਹੱਥ 'ਤੇ 'ਖੰਡੇ' ਦਾ ਨਿਸ਼ਾਨ ਹੈ ਪਰ ਅਜੇ ਤੱਕ ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਇਹ ਵੀ ਕਿਹਾ ਸੀ ਕਿ ਸ਼ਾਇਦ ਧਮਾਕੇ ਵਿੱਚ ਮਾਰਿਆ ਗਿਆ ਵਿਅਕਤੀ ਹੀ ਦੋਸ਼ੀ ਹੋਵੇ। ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੀ ਲੁਧਿਆਣਾ 'ਚ ਧਮਾਕੇ ਵਾਲੀ ਥਾਂ 'ਤੇ ਪਹੁੰਚੇ ਤੇ ਫਿਰ ਹਸਪਤਾਲ ਜਾ ਕੇ ਜ਼ਖਮੀਆਂ ਨੂੰ ਮਿਲੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੋਂ ਉਹ ਨਸ਼ੇ ਦੇ ਪਿੱਛੇ ਪਏ ਹਨ, ਓਦੋਂ ਤੋਂ ਹਮਲੇ ਹੋ ਰਹੇ ਹਨ।

ਅਦਾਲਤ ਦੀ ਵਧਾਈ ਗਈ ਸੁਰੱਖਿਆ
ਇਸ ਧਮਾਕੇ ਦੀ ਘਟਨਾ ਤੋਂ ਬਾਅਦ ਲੁਧਿਆਣਾ ਕੋਰਟ ਕੰਪਲੈਕਸ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਂਚ ਕਰਨ ਤੋਂ ਬਾਅਦ ਹੀ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ, ਖੁਫੀਆ ਏਜੰਸੀਆਂ ਤੇ ਜਾਂਚ ਏਜੰਸੀਆਂ ਤੋਂ ਰਿਪੋਰਟਾਂ ਮੰਗੀਆਂ ਹਨ। ਦੂਜੇ ਪਾਸੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਧਮਾਕੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਸਾਡਾ ਸਰਹੱਦੀ ਦੇਸ਼ ਹੈ, ਉਹ ਕਿਉਂ ਚਾਹੇਗਾ ਕਿ ਪੰਜਾਬ 'ਚ ਸ਼ਾਂਤੀ ਹੋਵੇ।


 



ਇਹ ਵੀ ਪੜ੍ਹੋ :ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਅੱਜ ਭਾਜਪਾ 'ਚ ਹੋਏ ਸ਼ਾਮਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490