Ludhiana Court Blast: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਵੀਰਵਾਰ ਨੂੰ ਲੁਧਿਆਣਾ ਕੋਰਟ ਬਲਾਸਟ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ ਅਤੇ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਏਜੰਸੀ ਨੇ ਪੰਜਾਬ ਪੁਲਿਸ ਤੋਂ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਪੰਜਾਬ ਪੁਲਿਸ ਨੇ ਆਪਣੀ ਮੁਢਲੀ ਜਾਂਚ ਦੇ ਤਾਲਮੇਲ ਵਿੱਚ ਪਾਇਆ ਕਿ ਗਗਨਦੀਪ ਸਿੰਘ ਦੇ ਜੇਲ੍ਹ ਦੀ ਮਿਆਦ ਦੌਰਾਨ ਖਾਲਿਸਤਾਨੀ ਸਮੂਹ ਦੇ ਮੈਂਬਰਾਂ ਨਾਲ ਸਬੰਧ ਸੀ। ਗਗਨਦੀਪ ਸਿੰਘ ਨੂੰ 2019 ਵਿੱਚ ਨਸ਼ਿਆਂ ਦੇ ਇੱਕ ਕੇਸ ਵਿੱਚ ਪੰਜਾਬ ਪੁਲਿਸ ਤੋਂ ਬਰਖਾਸਤ ਕੀਤਾ ਗਿਆ ਸੀ ਅਤੇ ਇਸ ਨੇ ਦੋ ਸਾਲ ਜੇਲ੍ਹ ਵਿੱਚ ਬਿਤਾਏ ਸੀ ਤੇ ਪਿਛਲੇ ਸਾਲ ਸਤੰਬਰ ਵਿੱਚ ਰਿਹਾਅ ਹੋਇਆ ਸੀ।


ਐਨਆਈਏ ਨੇ ਪਿਛਲੇ ਸਾਲ 31 ਦਸੰਬਰ ਨੂੰ ਕਈ ‘ਖਾਲਿਸਤਾਨ ਪੱਖੀ ਤੱਤਾਂ’ ਅਤੇ ਜਰਮਨੀ ਸਥਿਤ ਸਿੱਖ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਦੇ ਖਿਲਾਫ ਮੁੰਬਈ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਆਈਐੱਸਆਈ ਦੇ ਕਾਰਕੁਨਾਂ ਵਿਰੁੱਧ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਸੀ। ਮੁਲਤਾਨੀ ਨੂੰ ਇਸ ਲੁਧਿਆਣਾ ਅਦਾਲਤੀ ਧਮਾਕੇ ਦੇ ਕੇਸ ਨਾਲ ਵੀ ਜੋੜਿਆ ਗਿਆ ਹੈ, ਜਿਸ ਵਿੱਚ ਛੇ ਵਿਅਕਤੀ ਜ਼ਖ਼ਮੀ ਹੋਏ ਸੀ।


ਐਨਆਈਏ ਨੇ ਕਿਹਾ ਕਿ ਮੁਲਤਾਨੀ, ਕਈ ਹੋਰ ਖਾਲਿਸਤਾਨ ਸਮਰਥਕਾਂ ਦੇ ਨਾਲ, ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਵਿੱਚ ਤਸਕਰੀ ਦੇ ਨੈਟਵਰਕ ਦੀ ਵਰਤੋਂ ਕਰਕੇ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਖਰੀਦਣ ਲਈ ਫੰਡ ਇਕੱਠਾ ਕਰਨ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਮੁਲਤਾਨੀ ਮੁੰਬਈ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਅੱਤਵਾਦੀ ਹਮਲੇ ਕਰਨ ਲਈ ਆਈਐਸਆਈ ਦੇ ਕਾਰਕੁਨਾਂ ਦੇ ਸੰਪਰਕ ਵਿੱਚ ਵੀ ਰਿਹਾ ਹੈ।


ਐਫਆਈਆਰ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਤੁਰੰਤ ਜਾਂਚ ਲਈ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਏਜੰਸੀ ਦਾ ਇਹ ਕਦਮ ਉਨ੍ਹਾਂ ਰਿਪੋਰਟਾਂ ਦੀ ਇੱਕ ਲੜੀ ਤੋਂ ਬਾਅਦ ਆਇਆ ਹੈ ਜਿਸ ਵਿੱਚ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਮਿਲ ਕੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਅਸ਼ਾਂਤੀ ਪੈਦਾ ਕਰਨ ਦੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ ਗਿਆ ਸੀ।


ਮੁਲਤਾਨੀ ਨੂੰ ਪਿਛਲੇ ਮਹੀਨੇ ਜਰਮਨੀ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਉਹ ਜਰਮਨੀ ਦੇ ਏਰਫਰਟ ਵਿੱਚ ਰਹਿ ਰਿਹਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਪਾਕਿਸਤਾਨ ਅਤੇ ਜਰਮਨੀ ਵਿੱਚ ਰਹਿ ਰਹੇ ਦੋ ਸ਼ੱਕੀ ਵਿਅਕਤੀਆਂ ਦੇ ਨਾਂਅ ਸਾਹਮਣੇ ਆਏ ਹਨ, ਦੋਵੇਂ ਪਾਬੰਦੀਸ਼ੁਦਾ ਸਿੱਖ ਜਥੇਬੰਦੀਆਂ ਨਾਲ ਸਬੰਧਤ ਹਨ।



ਇਹ ਵੀ ਪੜ੍ਹੋ: Punjab Election 2022: ਪੰਜਾਬ ਕਾਂਗਰਸ ਦੇ 9 ਵਿਧਾਇਕਾਂ ਦੇ ਨਾਵਾਂ 'ਤੇ ਚਲੇਗੀ ਕੈਂਚੀ, CEC ਦੀ ਮੀਟਿੰਗ 'ਚ 50 ਉਮੀਦਵਾਰਾਂ 'ਤੇ ਮੋਹਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904