ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਅੰਦਰ ਵੀਰਵਾਰ ਨੂੰ ਹੋਏ ਧਮਾਕੇ ਨੇ ਸਾਰੀਆਂ ਪਾਰਟੀਆਂ ਦੇ ਸਿਆਸਤਦਾਨਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਕੁਝ ਨੇ ਇਸ ਘਟਨਾ ਪਿੱਛੇ ਪਾਕਿਸਤਾਨ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਜ਼ਿੰਮੇਵਾਰ ਠਹਿਰਾਇਆ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਕੇਂਦਰੀ ਗ੍ਰਹਿ ਮੰਤਰਾਲੇ ਨੇ ਘਟਨਾ ਦੀ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਖਮੀ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਚੋਣਾਂ ਤੋਂ ਪਹਿਲਾਂ ਸੂਬੇ 'ਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।


ਚੰਨੀ ਨੇ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਕੁਝ ਦੇਸ਼ ਵਿਰੋਧੀ ਅਤੇ ਰਾਜ ਵਿਰੋਧੀ ਤਾਕਤਾਂ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਸ ਲਈ ਸਰਕਾਰ ਚੌਕਸ ਹੈ ਅਤੇ ਲੋਕਾਂ ਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ।


ਉਨ੍ਹਾਂ ਕਿਹਾ ਕਿ ਕਿਹੜੀਆਂ ਏਜੰਸੀਆਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਾਂਚ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਵਿਅਕਤੀਆਂ ਨਾਲ ਸਖ਼ਤੀ ਨਾਲ ਨਿਜਠਿਆ ਜਾਵੇਗਾ।


ਇਸ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਹਾਦਸੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਹਸਪਤਾਲ ਪਹੁੰਚੇ ਤੇ ਜ਼ਖਮੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।। ਉਨ੍ਹਾਂ ਨਾਲ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸਨ।


ਇਹ ਵੀ ਪੜ੍ਹੋ : Upcoming Government Jobs 2022 : ਨਵੇਂ ਸਾਲ 'ਚ ਆ ਰਹੀਆਂ ਬਹੁਤ ਸਾਰੀਆਂ ਨੌਕਰੀਆਂ, ਦੇਖੋ ਪੂਰੀ ਲਿਸਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :



 


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490