ਲੁਧਿਆਣਾ 'ਚ ਬੁੱਧਵਾਰ ਦੁਪਹਿਰ ਨੂੰ ਇਕ ਘਰ 'ਚ ਖਾਣਾ ਬਣਾਉਂਦੇ ਸਮੇਂ ਇਕ ਵੱਡਾ ਹਾਦਸਾ ਵਾਪਰਿਆ  ਜਿਸ ਤੋਂ ਬਾਅਦ ਆਸ-ਪਾਸ ਦੇ ਇਲਾਕੇ ਦੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਇਥੇ ਇਕ ਘਰ 'ਚ ਦੁਪਹਿਰ ਸਮੇ ਖਾਣਾ ਬਣਾਉਂਦਿਆਂ ਸਿਲੰਡਰ ਫਟ ਗਿਆ। ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਘਰ ਦਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ।


 



 


ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਿੱਬਾ ਰੋਡ 'ਤੇ ਸਥਿਤ ਸੁਤੰਤਰ ਨਗਰ 'ਚ ਬੁੱਧਵਾਰ ਦੁਪਹਿਰ ਸਮੇ ਵਾਪਰੀ। ਪਰਿਵਾਰਕ ਮੈਂਬਰ ਆਪਣੇ ਪੁਰਖਿਆਂ ਦਾ ਸ਼ਰਾਧ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਖਾਣਾ ਬਣਾਉਣ ਲਈ ਸਟੋਵ ਚਾਲੂ ਕੀਤਾ ਤਾਂ ਸਿਲੰਡਰ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ।


 


ਇਹ ਵੀ ਪੜ੍ਹੋ: ਇਸ ਪਿੰਡ 'ਚ ਸ਼ਰਾਬ ਪੀਣ ਅਤੇ ਵੇਚਣ 'ਤੇ ਲੱਗੀ ਪੂਰਨ ਪਾਬੰਦੀ, ਫੜੇ ਜਾਣ 'ਤੇ ਭਰਨਾ ਪਵੇਗਾ ਭਾਰੀ ਜੁਰਮਾਨਾ



ਸਿਲੰਡਰ ਫਟਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕੁਝ ਹੀ ਦੇਰ 'ਚ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਪਹਿਲਾਂ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਘਰ ਅੰਦਰੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਫਿਰ ਅੱਗ 'ਤੇ ਕਾਬੂ ਪਾਇਆ।



ਹਾਲਾਂਕਿ ਇਸ ਘਟਨਾ 'ਚ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਹੋਣ ਤੋਂ ਤਾਂ ਬਚਾਅ ਰਿਹਾ ਪਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਇਸ ਘਟਨਾ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪੁੱਜਣ ਦੀ ਜਾਣਕਾਰੀ ਸਾਹਮਣੇ ਆਈ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ