ਪੜਚੋਲ ਕਰੋ

ਡੀਐਸਪੀ ਸੇਖੋਂ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਬਗੈਰ ਸੁਣਵਾਈ ਤੋਂ ਕੀਤਾ ਸਸਪੈਂਡ

ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨਾਲ ਉਲਝੇ ਲੁਧਿਆਣਾ ਦੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਨਸਾਫ਼ ਦੀ ਗੁਹਾਰ ਲਾਈ ਹੈ। ਭਰਤ ਭੂਸ਼ਨ ਆਸ਼ੂ ਨਾਲ ਪੰਗੇ ਮਗਰੋਂ ਪੰਜਾਬ ਸਰਕਾਰ ਨੇ ਬਲਵਿੰਦਰ ਸੇਖੋਂ ਨੂੰ ਸਸਪੈਂਡ ਕਰ ਦਿੱਤਾ ਸੀ।

ਚੰਡੀਗੜ੍ਹ: ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨਾਲ ਉਲਝੇ ਲੁਧਿਆਣਾ ਦੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਨਸਾਫ਼ ਦੀ ਗੁਹਾਰ ਲਾਈ ਹੈ। ਭਰਤ ਭੂਸ਼ਨ ਆਸ਼ੂ ਨਾਲ ਪੰਗੇ ਮਗਰੋਂ ਪੰਜਾਬ ਸਰਕਾਰ ਨੇ ਬਲਵਿੰਦਰ ਸੇਖੋਂ ਨੂੰ ਸਸਪੈਂਡ ਕਰ ਦਿੱਤਾ ਸੀ। ਡੀਐਸਪੀ ਬਲਵਿੰਦਰ ਸੇਖੋਂ ਨੇ ਹਾਈਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਕਿਹਾ ਕਿ ਬਿਨਾਂ ਕਿਸੇ ਸੁਣਵਾਈ ਤੋਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ। ਸੇਖੋਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਨਾ ਕੋਈ ਕਾਰਨ ਦੱਸੋ ਨੋਟਿਸ ਤੇ ਨਾ ਹੀ ਉਸ ਦਾ ਕੋਈ ਬਿਆਨ ਰਿਕਾਰਡ ਕੀਤਾ ਗਿਆ। ਸਿੱਧਾ ਉਸ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਬਲਵਿੰਦਰ ਸਿੰਘ ਸੇਖੋਂ 'ਤੇ ਇਲਜ਼ਾਮ ਲਗਾਏ ਸੀ ਕਿ ਉਸ ਨੇ ਮੈਸੇਜ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਇਸ ਮੁੱਦੇ ਨੂੰ ਕੈਬਨਿਟ ਮੀਟਿੰਗ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਰੱਖਿਆ ਸੀ। ਇਸ ਤੋਂ ਬਾਅਦ ਬਲਵਿੰਦਰ ਸੇਖੋਂ ਨੂੰ 5 ਦਸੰਬਰ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ। ਕੀ ਹੈ ਮਾਮਲਾ? ਦਰਅਸਲ ਕੈਪਟਨ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਡੀਐਸਪੀ ਬਲਵਿੰਦਰ ਸੇਖੋਂ ਵਿਚਾਲੇ ਖਿੱਚੋਤਾਣ ਚੱਲ਼ ਰਹੀ ਹੈ। ਸੇਖੋਂ ਨੇ ਕਿਹਾ ਕਿ ਉਹ ਖੁਦ ਚਾਹੁੰਦੇ ਹਨ ਕਿ ਗ੍ਰੈਂਡ ਮੈਨਰ ਹੋਮਜ਼ ਮਾਮਲੇ ’ਚ ਅਸਲ ਸੱਚਾਈ ਸਾਹਮਣੇ ਆਵੇ। ਜੇ ਇਸ ਜਾਂਚ ’ਚ ਉਨ੍ਹਾਂ ਖ਼ਿਲਾਫ਼ ਕੁਝ ਵੀ ਗਲਤ ਪਾਇਆ ਗਿਆ ਤਾਂ ਉਹ ਹਰ ਤਰ੍ਹਾਂ ਦੀ ਸਜ਼ਾ ਭੁਗਤਣ ਲਈ ਤਿਆਰ ਹਨ। ਡੀਐਸਪੀ ਸੇਖੋਂ ਅਨੁਸਾਰ ਸਾਲ 2018 ’ਚ ਉਨ੍ਹਾਂ ਨੂੰ ਤਤਕਾਲੀ ਮੰਤਰੀ ਨਵਜੋਤ ਸਿੱਧੂ ਨੇ ਗ੍ਰੈਂਡ ਮੈਨਰ ਹੋਮਜ਼ ਦੀ ਜਾਂਚ ਕਰਨ ਲਈ ਕਿਹਾ ਸੀ। ਜੁਲਾਈ 2018 ’ਚ ਸ਼ੁਰੂ ਕੀਤੀ ਗਈ ਜਾਂਚ ਦੌਰਾਨ ਮੰਤਰੀ ਦੇ ਨਜ਼ਦੀਕੀਆਂ ਦੇ ਕੁਝ ਨਾਂ ਸਾਹਮਣੇ ਆਏ। ਫਰਵਰੀ 2019 ’ਚ ਜਾਂਚ ਪੂਰੀ ਕਰ ਕੇ ਰਿਪੋਰਟ ਭੇਜ ਦਿੱਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਤੋਂ ਸਬੰਧਤ ਵਿਭਾਗ ਖੋਹ ਲਿਆ ਗਿਆ ਤੇ ਉਸ ਤੋਂ ਤੁਰੰਤ ਬਾਅਦ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਜਾਂਚ ਫਾਈਲ ’ਚ ਉਦੋਂ ਦੇ ਮੌਜੂਦਾ ਮੰਤਰੀ ਤੇ ਸਬੰਧਤ ਵਿਭਾਗ ਦੇ ਅਧਿਕਾਰੀ ਉਚਿਤ ਕਾਰਵਾਈ ਦੀ ਸਿਫ਼ਾਰਸ਼ ਕਰ ਚੁੱਕੇ ਸਨ, ਪਰ ਹੁਣ ਇਹ ਮਾਮਲਾ ਦੱਬ ਚੁੱਕਿਆ ਹੈ। ਸੇਖੋਂ ਨੇ ਦੱਸਿਆ ਕਿ ਉਨ੍ਹਾਂ ਕੋਲ ਤਿੰਨ ਗੰਨਮੈਨ ਸਨ। ਇਸ ’ਚੋਂ ਦੋ ਗੰਨਮੈਨ ਸਰਕਾਰ ਨੇ ਵਾਪਸ ਲੈ ਲਏ। ਉਨ੍ਹਾਂ ਕਿਹਾ ਕਿ ਬਾਕੀ ਬਚਿਆ ਗੰਨਮੈਨ ਵੀ ਵਾਪਸ ਲੈ ਲਿਆ ਜਾਵੇ ਕਿਉਂਕਿ ਹੁਣ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਜੇ ਇਹ ਗੰਨਮੈਨ ਵੀ ਉਨ੍ਹਾਂ ਨਾਲ ਰਿਹਾ ਤਾਂ ਉਨ੍ਹਾਂ ਨੂੰ ਡਰ ਹੈ ਕਿ ਕਿਤੇ ਉਹ ਵੀ ਵਿਰੋਧੀਆਂ ਹੱਥੇ ਨਾ ਚੜ੍ਹ ਜਾਵੇ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget