ਲੁਧਿਆਣਾ: ਸ਼ਹਿਰ ਦੇ ਵਾਰਡ ਨੰਬਰ 44 ਵਿਚ ਪੁਲਿਸ ਨੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਵਿਸ਼ੇਸ਼ ਸ਼ਨਾਖ਼ਤੀ ਕਾਰਡ ਹੋਣ ਦੇ ਬਾਵਜੂਦ ਇਕ ਪੱਤਰਕਾਰ ਤੇ ਇਕ ਫ਼ੋਟੋ ਪੱਤਰਕਾਰ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ। ਇਸ ਤੋਂ ਪਹਿਲਾਂ ਵੀ ਲੁਧਿਆਣਾ ਸ਼ਹਿਰ 'ਚ ਕਈ ਥਾਈਂ ਪੱਤਰਕਾਰਾਂ ਨਾਲ ਅਜਿਹਾ ਹੋਇਆ ਹੈ। ਚੋਣ ਵਾਲੇ ਦਿਨ ਪੱਤਰਕਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਇਸੇ ਕਰਕੇ ਵਿਸ਼ੇਸ਼ ਪਛਾਣ ਪੱਤਰ ਦਿੱਤੇ ਜਾਂਦੇ ਹਨ ਤਾਂ ਕਿ ਕਵਰੇਜ 'ਚ ਕੋਈ ਸਮੱਸਿਆ ਨਾ ਆਵੇ। ਪੱਤਰਕਾਰਾਂ ਵੱਲੋਂ ਲੁਧਿਆਣਾ ਦੇ ਸਾਰੇ ਮਾਮਲਿਆਂ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ ਪਰ ਪੁਲੀਸ ਅਜੇ ਵੀ ਟੱਸ ਤੋਂ ਮੱਸ ਨਹੀਂ ਹੋਈ ਹੈ। ਪੁਲੀਸ ਦਾ  ਅਧਿਕਾਰੀ ਇਸ ਮਾਮਲੇ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਇਸ ਤੋਂ ਇਲਾਵਾ ਵੀ ਲੁਧਿਆਣਾ ਚੋਣ ਲਗਾਤਾਰ ਧੱਕੇਸ਼ਾਹੀ ਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਪਰ ਪੁਲੀਸ ਵੱਲੋਂ ਇਨ੍ਹਾਂ ਨੂੰ ਰੋਕਣ ਲਈ ਕੋਈ ਖ਼ਾਸ ਕਦਮ ਨਹੀਂ ਚੁੱਕੇ ਗਏ। ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਚੋਣਾਂ ਨੂੰ ਪਾਰਦਰਸ਼ਤਾ, ਬਿਨਾ ਦਬਾਅ ਤੇ ਸ਼ਾਂਤੀਪੂਰਨ ਢੰਗ ਨਾਲ ਕਰਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਾਰਟੀਆਂ ਤੇ ਜਨਤਾ ਦੇ ਸਹਿਯੋਗ ਦੀ ਲੋੜ ਹੈ। ਲੁਧਿਆਣਾ ਨਗਰ ਨਿਗਮ ਦੀਆਂ 5.77 ਲੱਖ ਪੁਰਖ, 4.82 ਲੱਖ ਔਰਤਾਂ ਅਤੇ 23 ਹਜ਼ਾਰ ਥਰਡ ਜੈਂਡਰ ਹਨ। ਵੋਟਰਾਂ ਦਾ ਕਹਿਣਾ ਹੈ ਕਿ ਉਹ ਉਸ ਨੇਤਾ ਲਈ ਵੋਟ ਪਾਉਣਗੇ ਜੋ ਆਪਣੇ ਖੇਤਰ ਨੂੰ ਵਿਕਸਿਤ ਕਰ ਸਕਦੇ ਹਨ।