ਚੰਡੀਗੜ੍ਹ: ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿੱਚ ਸਥਿਤ ਇੱਕ ਧਾਗਾ ਫੈਕਟਰੀ ਦੇ ਗੋਦਾਮ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਗੋਦਾਮ ਵਿੱਚ ਫੈਕਟਰੀ ਦਾ ਬਚਿਆ ਹੋਇਆ ਸਾਮਾਨ ਰੱਖਿਆ ਜਾਂਦਾ ਸੀ। ਗੋਦਾਮ ਵਿੱਚ ਰੱਖੇ ਸਾਮਾਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ।
ਅੱਗ ਬੁਝਾਊ ਦਸਤੇ ਮੌਕੇ ’ਤੇ ਪੁੱਜੇ ਜਿਨ੍ਹਾਂ ਸਮਾਂ ਰਹਿੰਦੇ ਅੱਗ ’ਤੇ ਕਾਬੂ ਪਾ ਲਿਆ ਪਰ ਰਾਸਤਾ ਤੰਗ ਹੋਣ ਕਰਕੇ ਅੱਗ ਬੁਝਾਉਣ ਲਈ ਦਸਤਿਆਂ ਨੂੰ ਕਾਫੀ ਮਿਹਨਤ ਕਰਨੀ ਪਈ। ਹਾਲੇ ਤਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।