ਪੜਚੋਲ ਕਰੋ
ਲੁਧਿਆਣਾ ਗੈਂਗਰੇਪ ਦੇ ਸਾਰੇ ਮੁਲਜ਼ਮ ਆਏ ਅੜਿੱਕੇ

ਲੁਧਿਆਣਾ: ਪੰਜਾਬ ਪੁਲਿਸ ਨੇ ਲੁਧਿਆਣਾ ਗੈਂਗਰੇਪ ਦੇ ਸਾਰੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਲੁਧਿਆਣਾ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਤਿੰਨ ਮੁਲਜ਼ਮ ਹੋਰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਤਿੰਨ ਮੁਲਜ਼ਮਾਂ ਦਾ ਸੱਤ ਰੋਜ਼ਾ ਰਿਮਾਂਡ ਲਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਵਿਸ਼ੇਸ਼ ਜਾਂਚ ਟੀਮ ਪੁੱਛਗਿੱਛ ਕਰੇਗੀ। ਪੁਲਿਸ ਮੁਖੀ ਨੇ ਕਿਹਾ ਕਿ ਤਕਰੀਬਨ 60 ਦਿਨਾਂ 'ਚ ਸਾਰੀ ਜਾਂਚ ਪੂਰੀ ਕਰਕੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੀੜਤਾ ਨੇ 8-9 ਮੁਲਜ਼ਮਾਂ ਦੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਜਾਂਚ ਵਿੱਚ ਛੇ ਮੁਲਜ਼ਮ ਪਾਏ ਗਏ।Punjab DGP Dinkar Gupta on Ludhiana gang-rape case: So far, 6 accused have been arrested. Out of the 6 accused, one person is 17-yr-old. A special prosecutor will be engaged for this case who will also help during the investigation. A time bound investigation will be conducted. pic.twitter.com/6XqOyOQMxc
— ANI (@ANI) February 14, 2019

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















