ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਵਿਸ਼ੇਸ਼ ਜਾਂਚ ਟੀਮ ਪੁੱਛਗਿੱਛ ਕਰੇਗੀ। ਪੁਲਿਸ ਮੁਖੀ ਨੇ ਕਿਹਾ ਕਿ ਤਕਰੀਬਨ 60 ਦਿਨਾਂ 'ਚ ਸਾਰੀ ਜਾਂਚ ਪੂਰੀ ਕਰਕੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੀੜਤਾ ਨੇ 8-9 ਮੁਲਜ਼ਮਾਂ ਦੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਜਾਂਚ ਵਿੱਚ ਛੇ ਮੁਲਜ਼ਮ ਪਾਏ ਗਏ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਾਦਿਕ ਅਲੀ, ਜਗਰੂਪ ਸਿੰਘ ਉਰਫ ਰੂਪੀ, ਸੂਰਮਾ, ਅਜੇ ਉਰਫ ਲਲਨ, ਸੈਫ ਅਲੀ ਤੇ ਇੱਕ ਨਾਬਾਲਗ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਜਾਂਚ ਲਈ ਮਹਿਲਾ ਅਫਸਰ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਵਿਧਾਨ ਸਭਾ 'ਚ ਵੀ ਇਸ ਮੁੱਦੇ ਨੂੰ ਉਜਾਗਰ ਕਰਦਿਆਂ ਕਿਹਾ ਸੀ ਕਿ ਉਹ ਖੁਦ ਚੀਫ ਜਸਟਿਸ ਨੂੰ ਫਾਸਟ ਟਰੈਕ ਕੋਰਟ ਬਣਾਉਣ ਲਈ ਕਹਿਣਗੇ ਤਾਂ ਜੋ ਇਸ ਮਾਮਲੇ 'ਚ ਜਲਦ ਇਨਸਾਫ ਮਿਲ ਸਕੇ।