ਚੰਡੀਗੜ੍ਹ: ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ਦੇ ਸਬੰਧ ਵਿੱਚ ਡੀਆਈਜੀ ਰਣਬੀਰ ਸਿੰਘ ਖੱਟੜਾ ਆਖ਼ਰਕਾਰ ਤਿੰਨ ਦਿਨਾਂ ਬਾਅਦ ਮੀਡੀਆ ਦੇ ਰੂ-ਬ-ਰੂ ਹੋਏ। ਇਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਨੂੰ ਨਵਾਂ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਦੂਜੇ ਨੇ ਖ਼ੁਦ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂ ਸ਼ੈਫ ਅਲੀ ਹੈ ਅਤੇ ਦੂਜੇ ਦਾ ਨਾਂ ਜਗਰੂਪ ਹੈ। ਜਗਰੂਪ ਨੇ ਆਤਮ ਸਮਰਪਣ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ 6 ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਡੀਆਈਜੀ ਖੱਟੜਾ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾਈਆਂ ਹਨ ਜੋ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।