ਲੁਧਿਆਣਾ: ਜ਼ਿਲ੍ਹੇ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ, ਇਹ ਦਾਅਵਾ ਡਿਪਟੀ ਡਾਇਰੈਕਟਰ ਲੋਕਲ ਗੌਰਮਿੰਟ ਅਮਿਤ ਬੈਂਬੀ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜ਼ਰੂਰਤ ਤੋਂ ਵੱਧ ਆਕਸੀਜਨ ਸਿਲੰਡਰਾਂ ਦੀ ਸਪਲਾਈ ਹੋ ਰਹੀ ਹੈ।


ਉਨ੍ਹਾਂ ਖੁਲਾਸਾ ਕੀਤਾ ਲੁਧਿਆਣਾ ਜ਼ਿਲ੍ਹੇ ਵਿੱਚ ਦੋ ਆਕਸੀਜਨ ਜਨਰੇਸ਼ਨ ਪਲਾਂਟ ਹਨ, ਇਸ ਤੋਂ ਇਲਾਵਾ ਪੰਜ ਬੋਟਲਿੰਗ ਪਲਾਂਟ ਵੀ ਕੰਮ ਕਰ ਰਹੇ ਹਨ। ਇਸ ਦਾ ਸਿਵਲ ਹਸਪਤਾਲ ਦੇ ਵਿੱਚ 115 ਸਿਲੰਡਰਾਂ ਦੀ ਸਮਰੱਥਾ ਵਾਲਾ ਆਪਣਾ ਆਕਸੀਜਨ ਜਨਰੇਸ਼ਨ ਪਲਾਂਟ ਵੀ ਹੈ, ਜਿੱਥੇ ਕਿਸੇ ਵੇਲੇ ਕਰੀਬ 350 ਸਿਲੰਡਰਾਂ ਦੀ ਲੋੜ ਪੈ ਰਹੀ ਸੀ ਅਤੇ ਬਾਕੀ ਸਪਲਾਈ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ।


ਇਸ ਦੇ ਨਾਲ ਹੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਸ਼ਾਸਨ ਵੱਲੋਂ ਆਕਸੀਜਨ ਦੀ ਪੂਰੀ ਸਪਲਾਈ ਦੀ ਤਿਆਰੀ ਹੈ। ਇਸ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਨੇ ਇਕ ਹੈਲਪਲਾਈਨ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਲੈ ਕੇ ਨਾ ਘਬਰਾਉਣ ਦੀ ਅਪੀਲ ਕੀਤੀ ਹੈ।