ਡਾਕਟਰ ਬਣਨ ਤੋਂ ਪਹਿਲਾਂ ਹੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
ਏਬੀਪੀ ਸਾਂਝਾ | 03 Dec 2018 01:36 PM (IST)
ਲੁਧਿਆਣਾ: ਦਇਆਨੰਦ ਮੈਡੀਕਲ ਕਾਲਜ (ਡੀਐਮਸੀ) ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ 19 ਸਾਲਾ ਈਸ਼ਾਨ ਭਾਟੀਆ ਵਜੋਂ ਹੋਈ ਹੈ। ਮ੍ਰਿਤਕ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ ਤੇ ਡੀਐਮਸੀ ਲੁਧਿਆਣਾ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਸੀ। ਮੁਢਲੀ ਜਾਣਕਾਰੀ ਮੁਤਾਬਕ ਈਸ਼ਾਨ ਕਈ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ। ਬੀਤੀ ਰਾਤ ਉਸ ਨੇ ਹੋਸਟਲ ਦੇ ਕਮਰੇ ਵਿੱਚ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਦੇ ਦੋਸਤਾਂ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕਦਾ ਹੈ।