Ludhiana News: ਓਟੀਐਸ ਨੀਤੀ ਤਹਿਤ ਸ਼ਹਿਰੀਆਂ ਨੂੰ ਵੱਡਾ ਤੋਹਫਾ! 31 ਦਸੰਬਰ ਤੱਕ ਉਠਾਓ ਲਾਭ
Ludhiana News:ਇਸ ਓਟੀਐਸ ਨੀਤੀ ਤਹਿਤ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਨੇ ਪਹਿਲਾਂ ਪ੍ਰਾਪਰਟੀ ਟੈਕਸ ਨਹੀਂ ਭਰਿਆ, ਉਨ੍ਹਾਂ ਨੂੰ ਪ੍ਰਾਪਰਟੀ ਟੈਕਸ ’ਤੇ 20 ਫੀਸਦੀ ਜੁਰਮਾਨਾ ਤੇ 18 ਫੀਸਦੀ ਸਾਲਾਨਾ ਵਿਆਜ...
Ludhiana News: ਪੰਜਾਬ ਸਰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਦੀ ਵਨ ਟਾਈਮ ਸੈਟਲਮੈਂਟ ਨੀਤੀ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਐਮਸੀ ਜ਼ੋਨ ਡੀ ਦੇ ਦਫ਼ਤਰ ਵਿਖੇ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇੱਕ ਐਲਾਨ ਕੀਤਾ ਹੈ।
ਇਸ ਓਟੀਐਸ ਨੀਤੀ ਤਹਿਤ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਨੇ ਪਹਿਲਾਂ ਪ੍ਰਾਪਰਟੀ ਟੈਕਸ ਨਹੀਂ ਭਰਿਆ, ਉਨ੍ਹਾਂ ਨੂੰ ਪ੍ਰਾਪਰਟੀ ਟੈਕਸ ’ਤੇ 20 ਫੀਸਦੀ ਜੁਰਮਾਨਾ ਤੇ 18 ਫੀਸਦੀ ਸਾਲਾਨਾ ਵਿਆਜ ਦੇਣਾ ਪਵੇਗਾ ਪਰ ਇਸ ਓਟੀਐਸ ਸਕੀਮ ਤਹਿਤ ਹੁਣ 31 ਦਸੰਬਰ 2023 ਤੱਕ ਬਿਨਾਂ ਜੁਰਮਾਨੇ ਤੇ ਵਿਆਜ ਦੇ ਇੱਕਮੁਸ਼ਤ ਪ੍ਰਾਪਰਟੀ ਟੈਕਸ ਦਾ ਭੁਗਤਾਨ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ 100 ਫੀਸਦੀ ਜੁਰਮਾਨਾ ਤੇ ਵਿਆਜ ਮੁਆਫੀ ਦਾ ਐਲਾਨ ਕੀਤਾ ਗਿਆ ਹੈ। ਜੇਕਰ ਕਿਸੇ ਵੀ ਸਥਿਤੀ ਵਿੱਚ ਲੋਕ 31 ਦਸੰਬਰ 2023 ਤੱਕ ਬਕਾਇਆ ਟੈਕਸ ਦਾ ਇੱਕਮੁਸ਼ਤ ਭੁਗਤਾਨ ਕਰਨ ਵਿੱਚ ਅਸਫ਼ਲ ਰਹਿੰਦੇ ਹਨ ਤਾਂ ਵੀ ਲੋਕ 1 ਜਨਵਰੀ 2024 ਤੋਂ 31 ਮਾਰਚ, 2024 ਤੱਕ ਇੱਕਮੁਸ਼ਤ ਟੈਕਸ ਦੇ ਭੁਗਤਾਨ ’ਤੇ 50 ਪ੍ਰਤੀਸ਼ਤ ਜੁਰਮਾਨੇ ਤੇ ਵਿਆਜ ਦੀ ਛੋਟ ਦੇ ਯੋਗ ਹੋਣਗੇ। 31 ਮਾਰਚ, 2024 ਤੋਂ ਬਾਅਦ ਵਸਨੀਕਾਂ ਨੂੰ ਨਿਯਮਾਂ ਅਨੁਸਾਰ ਬਕਾਇਆ ਪ੍ਰਾਪਰਟੀ ਟੈਕਸ ’ਤੇ ਪੂਰਾ ਜੁਰਮਾਨਾ ਤੇ ਵਿਆਜ ਅਦਾ ਕਰਨਾ ਹੋਵੇਗਾ।
ਵਿਧਾਇਕਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਸਨੀਕ 30 ਸਤੰਬਰ ਤੱਕ ਮੌਜੂਦਾ ਵਿੱਤੀ ਸਾਲ (2023-24) ਲਈ ਪ੍ਰਾਪਰਟੀ ਟੈਕਸ ਦੇ ਭੁਗਤਾਨ ’ਤੇ 10 ਫੀਸਦੀ ਛੋਟ ਦਾ ਵੀ ਲਾਭ ਲੈ ਸਕਦੇ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ (2023-24) ਲਈ ਪ੍ਰਾਪਰਟੀ ਟੈਕਸ ਦੇ ਭੁਗਤਾਨ ’ਤੇ ਹੀ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।