Ludhiana News : ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਇੰਦਰਵੀਰ ਨਿੱਜਰ ਨੇ 2 ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਕਾਨੂੰਨ ਵਿਵਸਥਾ 'ਤੇ ਸਵਾਲ ਪੁੱਛਣ ਉੱਪਰ 1984 ਦਾ ਜ਼ਿਕਰ ਕਰਦਿਆਂ ਕਿਹਾ ਪੰਜਾਬ ਵਿੱਚ ਕਦੇ ਵੀ ਕਾਨੂੰਨ ਵਿਵਸਥਾ ਸਹੀ ਨਹੀਂ ਰਹੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਅਸਲਾ ਹੈ ਅਤੇ ਖਾਸਤੌਰ 'ਤੇ ਅੰਮ੍ਰਿਤਸਰ ਵਿੱਚ। 

 

ਜਿੱਥੇ ਲੁਧਿਆਣਾ ਵਿੱਚ ਕੂੜਾ ਖਤਮ ਕਰਨ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ, ਉਥੇ ਹੀ ਲੁਧਿਆਣਾ ਦੇ ਪੱਛਮੀ ਹਲਕੇ ਵਿੱਚ 2 ਕਰੋੜ 17 ਲੱਖ ਦੇ ਲਾਗਤ ਨਾਲ ਬਿਉਟੀਸਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਵਾਸਤੇ ਉਪਰਾਲੇ ਕੀਤੇ ਜਾ ਰਹੇ ਹਨ।

 


 

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਇੰਦਰਵੀਰ ਨਿੱਜ਼ਰ ਨੇ ਕਿਹਾ ਸ਼ਹਿਰ ਨੂੰ ਸੁੰਦਰ ਅਤੇ ਹਰਾ-ਭਰਾ ਬਣਾਉਣ ਦੇ ਲਈ ਤਕਰੀਬਨ ਦੋ ਕਰੋੜ 17 ਲੱਖ ਦੀ ਲਾਗਤ ਨਾਲ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਠੀਕ ਹੈ ਪਰ ਹੋਰ ਠੀਕ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। 

 

ਉਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਅਸਲਾ ਹੈ ਅਤੇ ਖਾਸਤੌਰ 'ਤੇ ਅੰਮ੍ਰਿਤਸਰ ਦੀ ਗੱਲ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਸੁਰੱਖਿਆ ਵਾਸਤੇ ਪਹਿਲਾਂ ਹੀ ਹਥਿਆਰ ਲੈ ਰੱਖੇ ਹਨ। ਅੰਮ੍ਰਿਤਸਰ ਵਿਚ ਹਿੰਦੂ ਨੇਤਾ ਦੀ ਮੌਤ ਤੇ ਬੋਲਦੇ ਹੋਏ ਕਿਹਾ ਕਿ ਇਸ ਦਾ ਜਿੰਮੇਵਾਰ ਸਮਾਜ ਹੈ , ਉਨ੍ਹਾਂ ਨੇ ਕਿਹਾ ਕਿ ਸੋਚ ਸਮਝ ਕੇ ਕਿਸੇ ਨੂੰ ਵੀ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਮੰਨਿਆ ਕਿ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਏਨੀ ਵਧੀਆ ਨਹੀਂ ਹੈ ਅਤੇ ਕਿਹਾ ਕਿ ਜਲਦ ਹੀ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।