Ludhiana: ਲੁਧਿਆਣਾ `ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨ ਦਹਾੜੇ ਮੁੱਲਾਂਪੁਰ ਦੇ ਬੈਂਕ `ਚ 7.44 ਲੱਖ ਦੀ ਲੁੱਟ
ਜਾਣਕਾਰੀ ਦੇ ਮੁਤਾਬਕ 5 ਹਥਿਆਰਬੰਦ ਲੁਟੇਰਿਆਂ ਨੇ ਮੁੱਲਾਂਪੁਰ ਦੇ ਇੱਕ ਬੈਂਕ ਨੂੰ ਨਿਸ਼ਾਨਾ ਬਣਾਇਆ। ਇੱਥੇ ਹਥਿਆਰ ਦੇ ਦਮ `ਤੇ ਲੁਟੇਰਿਆਂ ਨੇ 7 ਲੱਖ 44 ਹਜ਼ਾਰ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ। ਇਹ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ
ਲੁਧਿਆਣਾ: ਇੱਕ ਪਾਸੇ ਜਿੱਥੇ 15 ਅਗਸਤ ਨੂੰ ਲੈਕੇ ਪੰਜਾਬ ਪੁਲਿਸ ਅਲਰਟ ਹੈ, ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਸਪੈਸ਼ਲ ਨਾਕੇ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਫ਼ਲੈਗ ਮਰਰਚ ਕੱਢ ਕੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਪਰ ਇਸ ਦੌਰਾਨ ਲੁਧਿਆਣਾ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਇੱਥੇ ਮੁੱਲਾਂਪੁਰ ਬੈਂਕ ਵਿੱਚ ਦਿਨ ਦਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਜਾਣਕਾਰੀ ਦੇ ਮੁਤਾਬਕ 4-5 ਹਥਿਆਰਬੰਦ ਲੁਟੇਰਿਆਂ ਨੇ ਮੁੱਲਾਂਪੁਰ ਦੇ ਇੱਕ ਬੈਂਕ ਨੂੰ ਨਿਸ਼ਾਨਾ ਬਣਾਇਆ। ਇੱਥੇ ਹਥਿਆਰ ਦੇ ਦਮ `ਤੇ ਲੁਟੇਰਿਆਂ ਨੇ 7 ਲੱਖ 44 ਹਜ਼ਾਰ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ। ਇਹ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਪੁਲਿਸ ਨੇ ਸੀਸੀਟੀਵੀ ਫ਼ੁਟੇਜ ਨੂੰ ਫਰੋਲਿਆ ਤਾਂ ਇਹ ਗੱਲ ਸਾਹਮਣੇ ਆਈ ਕਿ ਬੈਂਕ ਵਿੱਚ ਪਿਛਲੇ ਦੋ ਸਾਲਾਂ ਤੋਂ ਕੋਈ ਸਕਿਉਰਟੀ ਗਾਰਡ ਨਹੀਂ ਸੀ। ਇਸੇ ਗੱਲ ਦਾ ਫ਼ਾਇਦਾ ਉਠਾ ਕੇ ਲੁਟੇਰਿਆਂ ਨੇ ਇਸ ਬੈਂਕ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਾਪੁਰ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਨੂੰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ । ਤਕਰੀਬਨ 4 ਵਜੇ ਤੋਂ ਪਹਿਲਾਂ ਇਸ ਲੁੱਟ ਦੀ ਵਾਰਦਾਤ ਨੂੰ ਹਥਿਆਰਾ ਦੀ ਨੋਕ ਤੇ ਅੰਜਾਮ ਦਿੱਤਾ ਗਿਆ ਹੈ। ਜਿਸ ਵਿਚ ਚਾਰ ਤੋਂ ਪੰਜ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿੰਗ ਵਿੱਚ ਪਿਛਲੇ ਦੋ ਸਾਲਾਂ ਤੋਂ ਕੋਈ ਵੀ ਸਕਿਓਟੀਗਾਰਡ ਤੈਨਾਤ ਨਹੀਂ ਹੈ । ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ।
ਕਾਬਿਲੇਗ਼ੌਰ ਹੈ ਕਿ ਲੁਧਿਆਣਾ `ਚ ਚੋਰ ਲੁਟੇਰਿਆਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ, ਜਦਕਿ ਪੁਲਿਸ 15 ਅਗਸਤ ਵਿੱਚ ਬਿਜ਼ੀ ਹੋ ਕੇ ਸ਼ਾਇਦ ਸ਼ਹਿਰ ਵੱਲ ਧਿਆਨ ਦੇਣਾ ਭੁੱਲ ਗਈ ਹੈ।