Ludhiana News: ਪੰਜਾਬ ਪੁਲਿਸ ਦੀ ਸਖਤੀ ਦੇ ਬਾਵਜੂਦ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ। ਸਗੋਂ ਹੁਣ ਲੁਟੇਰੇ ਦਿਨ-ਦਿਹਾੜੇ ਵਾਰਦਾਤਾਂ ਕਰਨ ਲੱਗੇ ਹਨ। ਲੁਧਿਆਣਾ ਸ਼ਹਿਰ ਦੇ ਪਿੰਡ ਹੁਸੈਨਪੁਰਾ ਵਿੱਚ ਬੁੱਧਵਾਰ ਸ਼ਾਮ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੇ ਗੋਲੀ ਚਲਾ ਕੇ ਲੁੱਟ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਦੁਕਾਨਦਾਰਾਂ ’ਤੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। 



ਹਾਸਲ ਜਾਣਕਾਰੀ ਮੁਤਾਬਕ ਪੀੜਤ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ। ਮੋਟਰਸਾਈਕਲ ’ਤੇ ਆਏ ਤਿੰਨ ਲੁਟੇਰਿਆਂ ਵਿੱਚੋਂ ਦੋ ਦੁਕਾਨ ਦੇ ਅੰਦਰ ਦਾਖ਼ਲ ਹੋਏ ਤੇ ਦੁਕਾਨਦਾਰ ਨਾਲ ਕੁੱਟਮਾਰ ਕਰ ਕੇ ਗੱਲੇ ਵਿੱਚ ਪਿਆ 50 ਹਜ਼ਾਰ ਰੁਪਏ ਲੁੱਟ ਲਿਆ। ਜਦੋਂ ਦੁਕਾਨਦਾਰ ਦੀਪਕ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਦੁਕਾਨਦਾਰ ਦੀਪਕ ਦੇ ਪੱਟ ਵਿੱਚ ਵੱਜੀ।


ਉਸ ਨੂੰ ਲੋਕਾਂ ਨੇ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੋਂ ਉਸ ਨੂੰ ਡੀਐਮਸੀ ਹਸਪਤਾਲ ਭੇਜ ਦਿੱਤਾ ਗਿਆ ਹੈ। ਉਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਅਧਿਕਾਰੀ ਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਮੌਕੇ ’ਤੇ ਪੁੱਜੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਦੇ ਨਾਲ ਨਾਲ ਸੀਸੀਟੀਵੀ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ। 


ਹਾਸਲ ਜਾਣਕਾਰੀ ਅਨੁਸਾਰ ਦੀਪਕ ਪਿੰਡ ਹੁਸੈਨਪੁਰਾ ਵਿੱਚ ਮੋਬਾਈਲ ਦੀ ਦੁਕਾਨ ਚਲਾਉਂਦਾ ਹੈ। ਥਾਣਾ ਸਲੇਮ ਟਾਬਰੀ ਦੇ ਐਸਐਚਓ ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਆਸਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!