ਪੜਚੋਲ ਕਰੋ

Ludhiana News: ਐਮਪੀ ਦੇ ਹਥਿਆਰਾਂ ਨਾਲ ਪੰਜਾਬ 'ਚ ਖੂਨ-ਖਰਾਬਾ! ਆਖਰ ਅਸਲਾ ਫੈਕਟਰੀ ਤੱਕ ਹੀ ਜਾ ਪਹੁੰਚੀ ਪੰਜਾਬ ਪੁਲਿਸ, ਹੋਏ ਵੱਡੇ ਖੁਲਾਸੇ

Ludhiana News: ਖੰਨਾ ਪੁਲਿਸ ਨੇ ਇੱਕ ਵਾਰ ਫਿਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਘਰ ਵਿੱਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ ਗਈ ਹੈ।

ਬਿਪਨ ਭਾਰਦਵਾਜ ਦੀ ਰਿਪੋਰਟ

Ludhiana News: ਖੰਨਾ ਪੁਲਿਸ ਨੇ ਇੱਕ ਵਾਰ ਫਿਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਘਰ ਵਿੱਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ ਗਈ ਹੈ। ਇੱਥੋਂ ਪੰਜਾਬ ਨੂੰ ਹਥਿਆਰ ਸਪਲਾਈ ਕੀਤੇ ਜਾਂਦੇ ਸੀ। ਅਸਲਾ ਬਣਾਉਣ ਵਾਲੇ ਮੁਲਜ਼ਮ ਸਮੇਤ ਕੁੱਲ 10 ਵਿਅਕਤੀਆਂ ਨੂੰ 22 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਫਲਤਾ ਨਾਲ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵੱਖ-ਵੱਖ ਗਰੋਹਾਂ ਦਾ ਪਰਦਾਫਾਸ਼ ਹੋਇਆ ਹੈ। 

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਕਾਰਵਾਈ 1 ਦਸੰਬਰ ਤੋਂ ਸ਼ੁਰੂ ਹੋਈ। ਜਦੋਂ ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਸਾਜਨ ਵਾਸੀ ਹੋਠੀਆਂ (ਤਰਨ ਤਾਰਨ) ਤੇ ਮਨਦੀਪ ਸਿੰਘ ਵਾਸੀ ਜੰਡਿਆਲਾ ਪੱਟੀ ਨੂੰ 4 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਅੰਮ੍ਰਿਤਸਰ ਦੇ ਰਕਸ਼ਿਤ ਸੈਣੀ ਦਾ ਨਾਂ ਸਾਹਮਣੇ ਆਇਆ, ਜਿਸ ਨੂੰ ਇਹ ਹਥਿਆਰ ਸਪਲਾਈ ਕੀਤੇ ਜਾਣੇ ਸਨ। 

ਇਸ ਮਗਰੋਂ ਰਕਸ਼ਿਤ ਸੈਣੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ ਜਿਸ ਨੇ ਖੁਲਾਸਾ ਕੀਤਾ ਸੀ ਕਿ ਇਹ ਹਥਿਆਰ ਅਭਿਨਵ ਮਿਸ਼ਰਾ ਉਰਫ ਅਨੁਜ ਵਾਸੀ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਵਾਸੀ ਖਰਗੋਨ (ਮੱਧ ਪ੍ਰਦੇਸ਼) ਤੇ ਕੁਲਦੀਪ ਸਿੰਘ ਵਾਸੀ ਮੁਨਾਵਰ (ਮੱਧ ਪ੍ਰਦੇਸ਼) ਤੋਂ ਲਿਆਂਦੇ ਸਨ। ਅਭਿਨਵ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਵਿਸ਼ੇਸ਼ ਟੀਮ ਮੱਧ ਪ੍ਰਦੇਸ਼ ਭੇਜੀ ਗਈ ਸੀ। ਅਭਿਨਵ ਨੂੰ 11 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ 2 ਪਿਸਤੌਲ ਬਰਾਮਦ ਹੋਏ ਸੀ। ਕਮਲ ਬਡੋਲੇ ਨੂੰ ਕਾਬੂ ਕਰਕੇ 5 ਪਿਸਤੌਲ ਬਰਾਮਦ ਕੀਤੇ। ਕੁਲਦੀਪ ਸਿੰਘ ਕੋਲੋਂ ਵੀ 5 ਪਿਸਤੌਲ ਬਰਾਮਦ ਹੋਏ। 

ਐਸਐਸਪੀ ਕੌਂਡਲ ਨੇ ਦੱਸਿਆ ਕਿ ਇਸੇ ਤਰ੍ਹਾਂ 6 ਦਸੰਬਰ ਨੂੰ ਸੀਆਈਏ ਸਟਾਫ਼ ਨੇ ਤਜਿੰਦਰ ਸਿੰਘ ਸਾਬੀ ਤੇ ਅਰਜਿੰਦਰ ਸਿੰਘ ਜੋਹਨ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਸੀ। ਇਨ੍ਹਾਂ ਦੇ ਸਬੰਧ ਬਾਹਰਲੇ ਸੂਬਿਆਂ ਵਿੱਚ ਬੈਠੇ ਹਥਿਆਰ ਸਪਲਾਈ ਕਰਨ ਵਾਲੇ ਸਮੱਗਲਰਾਂ ਨਾਲ ਵੀ ਜੁੜੇ ਹੋ ਸਕਦੇ ਹਨ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਕੋਲੋਂ 6 ਹਥਿਆਰ ਬਰਾਮਦ ਹੋਏ ਹਨ। 

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਦਾ ਕਿੰਗਪਿਨ ਅਭਿਨਵ ਹੈ। ਉਹ ਪਹਿਲਾਂ ਵੀ ਦੋ ਵਾਰ ਹਥਿਆਰਾਂ ਦੀ ਸਪਲਾਈ ਕਰ ਚੁੱਕਾ ਹੈ। ਜਲੰਧਰ 'ਚ ਦਰਜ ਇੱਕ ਮਾਮਲੇ 'ਚ ਪੀਓ ਹੈ। ਕੁਲਦੀਪ ਸਿੰਘ ਮੱਧ ਪ੍ਰਦੇਸ਼ ਵਿੱਚ ਹਥਿਆਰ ਬਣਾਉਣ ਦਾ ਕੰਮ ਕਰਦਾ ਸੀ। ਪਹਿਲਾਂ ਵੀ ਉਹ ਹਥਿਆਰ ਬਣਾ ਕੇ ਸਪਲਾਈ ਕਰ ਚੁੱਕੇ ਹਨ। ਕੁਲਦੀਪ ਦੇ ਪਿਤਾ ਪ੍ਰਹਿਲਾਦ ਸਿੰਘ ਖ਼ਿਲਾਫ਼ ਮੱਧ ਪ੍ਰਦੇਸ਼ ਵਿੱਚ ਅਸਲਾ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਖੰਨਾ ਪੁਲਿਸ ਪ੍ਰਹਿਲਾਦ ਖਿਲਾਫ ਵੀ ਕਾਰਵਾਈ ਕਰ ਸਕਦੀ ਹੈ। ਇਹ ਗਰੋਹ ਇੰਨਾ ਨਿਪੁੰਨ ਸੀ ਕਿ ਉਹ ਆਪਣੇ ਘਰ ਵਿੱਚ ਚੱਲਦੀ ਗੈਰ-ਕਾਨੂੰਨੀ ਫੈਕਟਰੀ ਵਿੱਚ ਸਕਰੈਪ ਤੋਂ ਪਿਸਤੌਲ ਵਰਗੇ ਵਿਦੇਸ਼ੀ ਹਥਿਆਰ ਬਣਾ ਲੈਂਦੇ ਸਨ।

ਪਿਸਤੌਲ ਬਣ ਜਾਣ ਤੋਂ ਬਾਅਦ ਕੋਈ ਇਹ ਅੰਦਾਜ਼ਾ ਵੀ ਨਹੀਂ ਲਗਾ ਸਕਦਾ ਕਿ ਘਰ ਦੇ ਅੰਦਰ ਕਿਸੇ ਵਿਅਕਤੀ ਨੇ ਇਨ੍ਹਾਂ ਨੂੰ ਸਕਰੈਪ ਤੋਂ ਤਿਆਰ ਕੀਤਾ ਹੈ। ਇਹ ਹਥਿਆਰ ਮੰਗੇ ਭਾਅ ਵੇਚੇ ਜਾਂਦੇ ਸਨ। ਖਾਸ ਕਰਕੇ ਗੈਂਗਸਟਰਾਂ ਦੇ ਗਰੋਹਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ। ਪੰਜਾਬ ਵਿੱਚ ਹਥਿਆਰਾਂ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਇਹ ਸਮੁੱਚੀ ਕਾਰਵਾਈ ਐਸ.ਐਸ.ਪੀ ਅਮਨੀਤ ਕੌਂਡਲ ਦੀ ਦੇਖ-ਰੇਖ ਹੇਠ ਕੀਤੀ ਗਈ। ਇਸ ਦੀ ਅਗਵਾਈ ਐਸਪੀ (ਆਈ) ਡਾ. ਪ੍ਰਗਿਆ ਜੈਨ ਨੇ ਕੀਤੀ। ਸੀਆਈਏ ਟੀਮ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸਫਲਤਾ ਹਾਸਲ ਕੀਤੀ। ਇਸ ਨੈੱਟਵਰਕ ਦੀ ਹੋਰ ਜਾਂਚ ਵੀ ਕੀਤੀ ਜਾ ਰਹੀ ਹੈ। ਇਹ ਵੀ ਸ਼ੱਕ ਹੈ ਕਿ ਇਸ ਦੇ ਸਬੰਧ ਜੇਲ੍ਹ ਵਿੱਚ ਬੈਠੇ ਕਿਸੇ ਵੱਡੇ ਗੈਂਗਸਟਰ ਨਾਲ ਹੋ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget