ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਅੱਠ ਅਧੀਨ ਪੈਂਦੇ ਪ੍ਰੇਮ ਨਗਰ ਇਲਾਕੇ 'ਚ ਪੀਜੀ 'ਚ ਰਹਿਣ ਵਾਲੀ ਮਹਿਲਾ ਦੇ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਹਿਲਾ ਪੁਲਿਸ ਮੁਲਾਜ਼ਮ ਦੀ ਮਿੱਤਰ ਹੈ ਤੇ ਜਨਮ ਦਿਨ ਦੇ ਗਿਫਟ ਨੂੰ ਲੈ ਕੇ ਵਿਵਾਦ ਵਧਣ ਤੋਂ ਬਾਅਦ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋਈ ਹੈ।
ਇਹ ਵੀ ਦੱਸ ਦਈਏ ਕਿ ਰਿਵਾਲਵਰ ਪੁਲਿਸ ਕਰਮੀ ਦਾ ਨਿੱਜੀ ਲਾਈਸੈਂਸੀ ਹੈ ਜਿਸ ਦੇ ਨਾਲ ਮਹਿਲਾ ਨੂੰ ਗੋਲੀ ਲੱਗੀ ਹੈ। ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਪੁਲਿਸ ਕਮਿਸ਼ਨਰ ਕੁਸਤਬ ਸ਼ਰਮਾ ਨੇ ਕਿਹਾ ਕਿ ਘਟਨਾ ਬੀਤੀ ਰਾਤ ਦੀ ਹੈ ਜਿੱਥੇ ਪੁਲਿਸ ਮੁਲਾਜ਼ਮ ਨਾਲ ਰਿਲੇਸ਼ਨ ਵਿੱਚ ਰਹਿ ਰਹੀ ਮਹਿਲਾ ਨੇ ਪੀਜੀ ਵਿੱਚ ਆਪਣੇ ਆਪ ਨੂੰ ਗੋਲੀ ਮਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕਲੇਸ਼ ਹੋਣ ਦੇ ਚੱਲਦਿਆਂ ਮਹਿਲਾ ਨੇ ਪੁਲਿਸ ਕਰਮੀ ਦੀ ਲਾਈਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਆਖ਼ਰ ਮਹਿਲਾ ਨੇ ਗੋਲੀ ਕਿਉਂ ਮਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਕੋਲੋਂ ਵੀ ਪੁੱਛ-ਪੜਤਾਲ ਕੀਤੀ ਜਾਵੇਗੀ ਤੇ ਜਾਂਚ ਤੋਂ ਬਾਅਦ ਹੀ ਪਤਾ ਚੱਲ ਪਾਵੇਗਾ।
ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ 'ਚ ਪੇਸ਼ੀ
Crime News: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਪੇਸ਼ੀ ਲਈ ਲੁਧਿਆਣਾ ਅਦਾਲਤ ਲਿਆਂਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਏ ਹਨ ਇੱਕ ਹਿਸਾਬ ਨਾਲ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਯਾਦ ਕਰਵਾ ਦਈਏ ਕਿ ਬੰਬੀਹਾ ਗਰੁੱਪ ਵੱਲੋਂ ਬਿਸ਼ਨੋਈ ਨੂੰ ਮਾਰਨ ਦੀ ਧਮਕੀ ਦਿੱਤੀ ਹੋਈ ਹੈ ਇਸ ਤੋਂ ਇਲਾਵਾ ਵਕੀਲ ਵੱਲੋਂ ਬਿਸ਼ਨੋਈ ਦਾ ਜਾਅਲੀ ਮੁਕਾਬਲਾ ਬਣਾਉਣ ਦਾ ਖ਼ਦਸ਼ਾ ਵੀ ਜ਼ਾਹਰ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਲਾਰੈਂਸ ਬਿਸ਼ਨੋਈ ਲੁਧਿਆਣਾ ਦੇ ਥਾਣਾ ਮਿਹਰਬਾਨ ਵਿੱਚ ਕਤਲ ਮਾਮਲੇ ਵਿੱਚ ਨਾਮਜ਼ਦ ਹੈ ਜਿਸ ਵਿੱਚ ਪੁੱਛਗਿੱਛ ਲਈ ਲੁਧਿਆਣਾ ਪੁਲਿਸ ਉਸ ਨੂੰ ਰਿਮਾਂਡ ਤੇ ਲੈ ਸਕਦੀ ਹੈ। ਜੇ ਸੁਰੱਖਿਆ ਦੇ ਪੱਖ ਤੋਂ ਵੇਖਿਆ ਜਾਵੇ ਤਾਂ ਕੋਰਟ ਦੇ ਚੱਪੇ-ਚੱਪੇ ਤੇ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਗੈਂਗਵਾਰ ਨਾ ਹੋ ਸਕੇ। ਹਾਲਾਂਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਾਰ ਵਾਰ ਸੁਰੱਖਆ ਨੂੰ ਲੈ ਕੇ ਮੁੱਦਾ ਚੁੱਕਦੇ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।