ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਲਾਨ ਕੱਟ ਕੇ ਭੇਜਿਆ ਜੇਲ੍ਹ
ਲੁਧਿਆਣਾ 'ਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ 12 ਵਜੇ ਤੋਂ ਬਾਅਦ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਬਿਨਾਂ ਵਜ੍ਹਾ ਘੁੰਮਣ ਵਾਲੇ ਲੋਕਾਂ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।
ਲੁਧਿਆਣਾ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹੇ 'ਚ ਪ੍ਰਸ਼ਾਸਨ ਵੱਲੋਂ ਸਖਤੀ ਦਿਨ ਬਦਿਨ ਵਧਾਈ ਜਾ ਰਹੀ ਹੈ। ਲੁਧਿਆਣਾ ਦੇ ਹੈਬੋਵਾਲ ਚੌਕ 'ਚ ਪੁਲਿਸ ਵੱਲੋਂ ਸਖਤ ਪ੍ਰਬੰਧਾਂ ਦੇ ਚੱਲਦਿਆਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਸਖਤੀ ਕੀਤੀ ਹੈ।
ਲੁਧਿਆਣਾ 'ਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ 12 ਵਜੇ ਤੋਂ ਬਾਅਦ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਬਿਨਾਂ ਵਜ੍ਹਾ ਘੁੰਮਣ ਵਾਲੇ ਲੋਕਾਂ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਰ ਓਪਨ ਜੇਲ੍ਹਾਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ 'ਚ ਇਨ੍ਹਾਂ ਵਿਅਕਤੀਆਂ ਨੂੰ ਰੱਖਿਆ ਜਾਵੇਗਾ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਹੈਬੋਵਾਲ ਦੇ ਐਸਐਚਓ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਦੇ ਹੁਕਮ ਦਿੱਤੇ ਗਏ ਹਨ ਜਿਸ ਦੇ ਚੱਲਦਿਆਂ ਕੋਵਿਡ-19 ਦੌਰਾਨ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿੰਨ੍ਹਾਂ ਕੋਲ ਪਾਸ ਨਹੀਂ ਹਨ ਉਨ੍ਹਾਂ ਦਾ ਚਲਾਨ ਕਰਕੇ ਕਈ ਲੋਕਾਂ ਨੂੰ ਜੇਲ੍ਹ ਵੀ ਭੇਜਿਆ ਜਾ ਰਿਹਾ ਹੈ।