Ludhiana News: ਲੁਧਿਆਣਾ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ISI-ਪਾਕਿਸਤਾਨ-ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੁਲਿਸ ਨੇ ਪਾਕਿਸਤਾਨ ਸਥਿਤ ਹੈਂਡਲਰਸ ਦੇ 10 ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ।

Continues below advertisement



ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮਲੇਸ਼ੀਆ ਵਿੱਚ ਸਥਿਤ ਤਿੰਨ ਸੰਚਾਲਕਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਸ ਦੇ ਸੰਪਰਕ ਵਿੱਚ ਸਨ ਤਾਂ ਜੋ ਭਾਰਤ ਵਿੱਚ ਹੈਂਡ ਗ੍ਰਨੇਡ ਪਹੁੰਚਾਏ ਜਾ ਸਕਣ। ਹੈਂਡਲਰਸ ਨੇ ਦੋਸ਼ੀਆਂ ਨੂੰ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਲਈ ਆਬਾਦੀ ਵਾਲੇ ਖੇਤਰ ਵਿੱਚ ਗ੍ਰਨੇਡ ਹਮਲਾ ਕਰਨ ਦਾ ਕੰਮ ਸੌਂਪਿਆ ਸੀ।







ਇਸ ਮਾਮਲੇ ਵਿੱਚ ਸੁਖਜੀਤ ਸਿੰਘ ਉਰਫ ਸੁੱਖ ਬਰਾੜ, ਫਰੀਦਕੋਟ, ਸੁਖਵਿੰਦਰ ਸਿੰਘ (ਫਰੀਦਕੋਟ), ਕਰਨਵੀਰ ਸਿੰਘ ਉਰਫ ਵਿੱਕੀ (ਸ਼੍ਰੀਗੰਗਾਨਗਰ, ਰਾਜਸਥਾਨ), ਸਾਜਨ ਕੁਮਾਰ ਉਰਫ਼ ਸੰਜੂ (ਸ੍ਰੀ ਮੁਕਤਸਰ ਸਾਹਿਬ) ਨੂੰ ਗ੍ਰਿਫਤਾਰ ਕੀਤਾ ਹੈ।


ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਮਾਮਲੇ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਤਵਾਦ ਨੂੰ ਖਤਮ ਕਰਨ ਅਤੇ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਮਾਮਲੇ ਸਬੰਧੀ ਇੱਕ ਪ੍ਰੈਸ ਕਾਨਫਰੰਸ ਵੀ ਕਰਨਗੇ।