ਲੁਧਿਆਣਾ: ਸਥਾਨਕ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨੀਂ ਚਾਰ ਕਰੋੜ ਰੁਪਏ ਦੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਜੈਪੁਰ ਸਥਿਤ ਮੈਡੀਕਲ ਨਸ਼ੇ ਦੇ ਵੱਡੇ ਗੁਦਾਮ ਨੂੰ ਸੀਲ ਕੀਤਾ। ਪੁਲਿਸ ਨੂੰ ਗੁਦਾਮ ਵਿੱਚੋਂ 6 ਕਰੋੜ ਰੁਪਏ ਦਾ ਨਸ਼ਾ ਬਰਾਮਦ ਹੋਇਆ। ਇਸ ਨਸ਼ੇ ਦੀ ਖੇਪ ਵਿੱਚ ਲੱਖਾਂ ਦੀ ਤਦਾਦ ਵਿੱਚ ਨਸ਼ੀਲੀ ਗੋਲੀਆਂ, ਨਸ਼ੀਲੇ ਇੰਜੈਕਸ਼ਨ ਤੇ ਨਸ਼ਾ ਬਣਾਉਣ ਵਾਲਾ ਸੀਰਪ ਸ਼ਾਮਲ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਨਸ਼ੇ ਦਾ ਨੈੱਟਵਰਕ ਦਾ ਖੁਲਾਸਾ ਲੁਧਿਆਣਾ ਪੁਲਿਸ, ਐਂਟੀਨਾਰਕੋਟਿਕ ਸੈੱਲ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਤੋਂ ਬਾਅਦ ਹੋਇਆ ਹੈ। ਦੱਸ ਦਈਏ ਕਿ ਪੁਲਿਸ ਇਸ ਮਾਮਲੇ '5 ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੈਪੁਰ ਦੇ ਵਿੱਚ ਵਰਿੰਦਰ ਸਿੰਘ ਉਰਫ਼ ਰਿੰਕੂ ਨਾਂ ਦੇ ਮੁਲਜ਼ਮ ਤੋਂ ਇਹ ਪੂਰੀ ਬਰਾਮਦਗੀ ਹੋਈ ਹੈ ਤੇ ਇੱਕ ਗੁਦਾਮ 'ਚ ਨਸ਼ੇ ਦੀ ਖੇਪ ਲੁਕਾ ਕੇ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ 76920 ਕੋੜੀਨ ਸੀਰਪ, 10 ਲੱਖ 20 ਹਜ਼ਾਰ ਨਸ਼ੀਲੀ ਗੋਲੀਆਂ ਤੇ 14 ਹਜ਼ਾਰ 400 ਇੰਜੈਕਸ਼ਨ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 13 ਹਜ਼ਾਰ tramadol ਦੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਬਣਾਈ ਖਾਸ ਕਿੱਟ, ਜੋ ਦੱਸੇਗੀ ਖਾਣੇ 'ਚ ਮੌਜੂਦ ਖ਼ਤਰਨਾਕ ਬੈਕਟੀਰੀਆ ਬਾਰੇ

ਇਸ ਖੇਪ 'ਚ ਪੁਲਿਸ ਨੂੰ ਹੋਰ ਵੀ ਕਈ ਤਰ੍ਹਾਂ ਦੇ ਕੈਮੀਕਲ ਦਵਾਈਆਂ ਬਰਾਮਦ ਕੀਤੀਆਂ ਹਨ। ਜਿਨ੍ਹਾਂ ਦੀ ਕੁੱਲ ਮਿਲਾ ਕੇ ਬਾਜ਼ਾਰੀ ਕੀਮਤ 6 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤੇ ਉਨ੍ਹਾਂ ਤੋਂ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਮੈਡੀਕਲ ਨਸ਼ੇ ਦੇ ਜੋ ਕਿੰਗ ਪਿਨ ਨੇ ਉਨ੍ਹਾਂ ਦਾ ਪਰਦਾਫਾਸ਼ ਹੋ ਰਿਹਾ ਹੈ।

ਚੰਡੀਗੜ੍ਹ- ਕਿਸਾਨਾਂ ਦੀ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904