Ludhiana News: LKG ਦੇ ਬੱਚੇ ਦੀ ਕੁੱਟਮਾਰ ਕਰਨ ਵਾਲੇ ਅਧਿਆਪਕ 'ਤੇ ਲੁਧਿਆਣਾ ਪੁਲਿਸ ਨੇ ਕੀਤਾ ਮਾਮਲਾ ਦਰਜ
ਲੁਧਿਆਣਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿੱਚ ਐਲਕੇਜੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਦੀ ਸਕੂਲ ਦੇ ਹੀ ਅਧਿਆਪਕ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਅਧਿਆਪਕ ਉੱਤੇ ਸਖ਼ਤ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਲਿਆ ਹੈ।
Ludhiana News: ਲੁਧਿਆਣਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿੱਚ ਐਲਕੇਜੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਦੀ ਸਕੂਲ ਦੇ ਹੀ ਅਧਿਆਪਕ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਅਧਿਆਪਕ ਉੱਤੇ ਸਖ਼ਤ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਲਿਆ ਹੈ।
ਪੁਲਿਸ ਨੇ ਕੀਤੀ ਪੁਸ਼ਟੀ
ਪੁਲਿਸ ਨੇ ਬੱਚੇ ਦੀ ਉਮਰ ਨੂੰ ਵੇਖਦਿਆਂ ਹੋਇਆ ਨਾਬਾਲਿਗ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਬੱਚੇ ਨਾਲ ਕੁੱਟਮਾਰ ਕਰਨ ਵਾਲੇ ਅਧਿਆਪਕ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਵਿਦਿਆਰਥੀ ਦੀ ਮਾਤਾ ਦੇ ਬਿਆਨਾਂ ਦੇ ਅਧਾਰ ਉੱਤੇ ਪੁਲਿਸ ਨੇ ਮੁਲਜ਼ਮ ਉੱਤੇ 323, 342, 75 ਅਤੇ 82 ਧਾਰਾ ਦੇ ਤਹਿਤ ਥਾਣਾ ਮੋਤੀ ਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਏਸੀਪੀ ਲੁਧਿਆਣਾ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਸਕੂਲ ਮਮਤਾ ਪ੍ਰਾਪਤ ਸੀ ਜਾਂ ਨਹੀਂ ਇਸ ਦੀ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਲੁਧਿਆਣਾ ਦੀ ਮੁਸਲਿਮ ਕਲੋਨੀ ਸਥਿਤ ਇਕ ਨਿੱਜੀ ਸਕੂਲ 'ਚ ਇੱਕ ਵਿਦਿਆਰਥੀ 'ਤੇ ਥਰਡ ਡਿਗਰੀ ਟਾਰਚਰ ਕਰਨ ਦਾ ਸਮਾਚਾਰ ਹਾਸਿਲ ਹੋਇਆ ਸੀ। ਇਹ ਬੱਚਾ LKG ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਇਸ ਬੱਚੇ ਉੱਤੇ ਆਪਣੇ ਜਮਾਤੀ ਨੂੰ ਪੈਨਸਿਲ ਨਾਲ ਮਾਰਨ ਦਾ ਦੋਸ਼ ਸੀ। ਸਕੂਲ ਦੇ ਪ੍ਰਿੰਸੀਪਲ ਨੇ ਐਲਕੇਜੀ ਵਿੱਚ ਪੜ੍ਹਦੇ ਇਸ ਬੱਚੇ ਨੂੰ ਕੁੱਟਣ ਦੇ ਲਈ ਦੋ ਹੋਰ ਵਿਦਿਆਰਥੀਆਂ ਦੀ ਮਦਦ ਲਈ, ਜਿਨ੍ਹਾਂ ਨੇ ਇਸ ਬੱਚੇ ਦੇ ਹੱਥ-ਪੈਰ ਫੜੇ ਅਤੇ ਫਿਰ ਪ੍ਰਿੰਸੀਪਲ ਦੇ ਇਸ ਬੱਚੇ ਨੂੰ ਡੰਡਿਆਂ ਦੇ ਨਾਲ ਕੁੱਟਿਆ। ਇਸ ਦੌਰਾਨ ਬੱਚਾ ਚੀਕਾਂ ਮਾਰਦਾ ਰਿਹਾ, ਪਰ ਪ੍ਰਿੰਸੀਪਲ ਉਸ ਨੂੰ ਕੁੱਟਦਾ ਰਿਹਾ।
लुधियाना की मुस्लिम कॉलोनी में बाल विकास स्कूल के प्रिंसिपल ने बेहरहमी से की बच्चे की पिटाई!#Ludhiana #Punjab pic.twitter.com/VJmpum6kAT
— rajni singh (@imrajni_singh) September 21, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ