Ludhian News: ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਹੋਈ ਸੁਨਿਆਰੇ ਤੋਂ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ ਲੁੱਟ ਦਾ ਸਮਾਨ ਵੀ ਬਰਾਮਦ ਕਰ ਲਿਆ ਹੈ ਜਿਸ ਦੇ ਵਿੱਚ 10 ਤੋਲੇ ਦੇ ਕਰੀਬ ਸੋਨਾ 27 ਤੋਲੇ ਦੇ ਕਰੀਬ ਚਾਂਦੀ, ਵਾਰਦਾਤ ਦੇ ਵਿੱਚ ਵਰਤਿਆ ਗਿਆ ਮੋਟਰਸਾਈਕਲ ਇੱਕ ਖਿਡੋਣਾ ਪਿਸਤੋਲ ਅਤੇ ਇੱਕ ਚਾਕੂ ਵੀ ਬਰਾਮਦ ਕੀਤਾ ਹੈ।  


ਚਲਾਕੀ ਨਾਲ ਦਿੱਤਾ ਸੀ ਵਾਰਦਾਤ ਨੂੰ ਅੰਜਾਮ


ਪੁਲਿਸ ਨੇ ਕਿਹਾ ਹੈ ਕਿ ਇਹ ਨਸ਼ੇ ਦੇ ਆਦੀ ਹਨ ਜਾਂ ਨਹੀਂ ਇਸ ਸਬੰਧੀ ਜਾਂਚ ਕੀਤੀ ਜਾਵੇਗੀ। ਮੁਲਜ਼ਮਾਂ ਨੇ ਬੜੇ ਹੀ ਸ਼ਾਤਰ ਢੰਗ ਦੇ ਨਾਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਕੱਪੜੇ ਫੂਕ ਦਿੱਤੇ ਸਨ ਪਰ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ 4 ਦਿਨ ਦੇ ਵਿੱਚ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਇਆ ਹੈ। 


ਹੋਰ ਮਾਮਲੇ ਵਿੱਚ 6 ਮੁਲਜ਼ਮ ਕੀਤੇ ਗ੍ਰਿਫ਼ਤਾਰ


ਉਧਰ ਦੂਜੇ ਪਾਸੇ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਛੇ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜੋ ਕਿ ਸਨੈਚਿੰਗ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਵਿੱਚ ਸ਼ਾਮਿਲ ਸਨ। ਜਿੰਨਾ ਦੇ ਵਿੱਚ ਇੱਕ ਨਾਬਾਲਿਗ ਵੀ ਹੈ। 


ਅਦਾਲਤ 'ਚ ਪੇਸ਼ ਕਰਕੇ ਲਿਆ ਜਾਵੇਗਾ ਰਿਮਾਂਡ


ਪੁਲਿਸ ਨੇ ਇਹਨਾਂ ਕੋਲੋਂ ਦੋ ਮੋਟਰਸਾਈਕਲ ਦੋ ਮੋਬਾਇਲ ਫੋਨ ਇੱਕ ਕਿਰਚ ਵੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਹੈ ਕਿ ਇਨ੍ਹਾਂ ਸਾਰਿਆਂ 'ਤੇ ਹੀ ਵੱਖ-ਵੱਖ ਮਾਮਲਿਆਂ ਦੇ ਤਹਿਤ ਮਾਮਲੇ ਦਰਜ ਹਨ। ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵੱਲੋਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਸਬੰਧੀ  ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਲਿਆ ਜਾਵੇਗਾ। 


ਇਹ ਵੀ ਪੜ੍ਹੋ: Ludhiana news: ਲੁਧਿਆਣਾ 'ਚ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ, ਚਾਰ ਜ਼ਖ਼ਮੀ





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।