Ludhiana News: ਲੁਧਿਆਣਾ ਉੱਪਰ ਇੱਕ ਵਾਰ ਮੁੜ ਸਵਾਲ ਉੱਠੇ ਹਨ। ਪੁਲਿਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਅਧਿਕਾਰੀ ਕਿਸੇ ਨੂੰ ਕੁੱਟਦਾ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਫਸਰ ਲੁਧਿਆਣਾ ਉੱਤਰੀ ਦਾ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਹੈ। ਏਸੀਪੀ ਵੱਲੋਂ ਇੱਥੇ ਇੱਕ ਦੁਕਾਨਦਾਰ ਨੂੰ ਕੁੱਟਿਆ ਜਾ ਰਿਹਾ ਹੈ।
ਇਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਇਹ ਘਟਨਾ ਵੀਰਵਾਰ ਰਾਤ ਨੂੰ ਸਲੇਮ ਟਾਬਰੀ ਨੇੜੇ ਜੀਟੀ ਰੋਡ ’ਤੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਜਿਸ ਵਿੱਚ ਏਸੀਪੀ ਮਨਿੰਦਰ ਬੇਦੀ ਦੁਕਾਨਦਾਰ ਨੂੰ ਡੰਡੇ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ ਜਦਕਿ ਦੋ ਹੋਰ ਪੁਲਿਸ ਵਾਲੇ ਵੀ ਉਸ ਦੇ ਨੇੜੇ ਖਲੋਤੇ ਹਨ।
ਇਸ ਤੋਂ ਪਹਿਲਾਂ ਏਸੀਪੀ ਆਪਣੀ ਸਰਕਾਰੀ ਗੱਡੀ ਵਿਚ ਆਇਆ ਤੇ ਦੁਕਾਨਦਾਰ ਨਾਲ ਬਹਿਸ ਸ਼ੁਰੂ ਕਰ ਦਿੱਤੀ। ਕੁਝ ਹੀ ਦੇਰ ਵਿੱਚ ਏਸੀਪੀ ਗੁੱਸੇ ਵਿੱਚ ਆ ਗਿਆ ਤੇ ਦੁਕਾਨਦਾਰ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਬਾਅਦ ’ਚ ਉਸ ਨੇ ਡੰਡਾ ਸੜਕ ’ਤੇ ਸੁੱਟ ਦਿੱਤਾ ਅਤੇ ਕਾਲਰ ਤੋਂ ਘੜੀਸ ਕੇ ਦੁਕਾਨਦਾਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਹ ਸਾਰੀ ਘਟਨਾ ਦੁਕਾਨ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਹਾਲਾਂਕਿ ਦੁਕਾਨਦਾਰ ਨੇ ਏਸੀਪੀ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ। ਉਸ ਨੇ ਕਥਿਤ ਤੌਰ ’ਤੇ ਇਸ ਘਟਨਾ ਬਾਰੇ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੂੰ ਜਾਣੂ ਕਰਵਾਇਆ ਸੀ। ਸੂਤਰਾਂ ਨੇ ਦੱਸਿਆ ਕਿ ਵਿਧਾਇਕ ਦੇ ਦਖਲ ਮਗਰੋਂ ਏਸੀਪੀ ਤੇ ਦੁਕਾਨਦਾਰ ਵਿੱਚ ਸਮਝੌਤਾ ਹੋ ਗਿਆ।
ਇਹ ਵੀ ਪੜ੍ਹੋ- ਸਚਿਨ ਨੇ ਆਪਣੇ ਬੇਟੇ ਅਰਜੁਨ ਤੇਂਦੁਲਕਰ ਲਈ ਚੁਣਿਆ ਯੋਗਰਾਜ ਸਿੰਘ ਨੂੰ ਕੋਚ, ਗੁੱਸੇ 'ਚ ਯੁਵਰਾਜ ਦੇ ਪਿਤਾ ਮਾਰ ਦਿੰਦੇ ਨੇ ਥੱਪੜ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।