ਪਰ ਅਜਿਹਾ ਲਗਦਾ ਹੈ ਕਿ ਸ਼ਹਿਰ ਦੇ ਵਸਨੀਕ ਨਿਯਮਾਂ ਦੀ ਪਾਲਣਾ ਕਰਨ 'ਤੇ ਜੁਰਮਾਨਾ ਅਦਾ ਕਰਨ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਪਿਛਲੇ 85 ਦਿਨਾਂ ਵਿਚ ਲੁਧਿਆਣਾ ਪੁਲਿਸ ਨੇ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਤੋਂ 40 ਲੱਖ ਰੁਪਏ ਇਕੱਠੇ ਕੀਤੇ ਹਨ। ਜਦੋਂ ਕਿ ਇਸ ਸਮੇਂ ਦੌਰਾਨ 11000 ਲੋਕ ਚਲਾਨ ਕੱਟੇ ਗਏ ਹਨ ਤੇ 500 ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਚੋਂ 37.6 ਲੱਖ ਰੁਪਏ ਮਾਸਕ ਤੋਂ ਬਗੈਰ ਬਾਹਰ ਨਿਕਲਣ ਵਾਲਿਆਂ ਤੋਂ ਇਕੱਤਰ ਕੀਤੇ ਗਏ ਹਨ ਜਦੋਂਕਿ ਜਨਤਕ ਥਾਂਵਾਂ ‘ਤੇ ਥੁੱਕਣ ਲਈ ਲੋਕਾਂ ਤੋਂ 2.2 ਲੱਖ ਰੁਪਏ ਇਕੱਠੇ ਕੀਤੇ ਗਏ ਹਨ। ਇਸ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਜੁਰਮਾਨੇ ਦੀ ਰਕਮ 29 ਮਈ ਨੂੰ ਵਧਾ ਦਿੱਤੀ ਗਈ ਸੀ ਪਰ ਇਸਦਾ ਵੀ ਕੋਈ ਅਸਰ ਨਹੀਂ ਹੋਇਆ ਜਾਪਦਾ ਹੈ।
ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ, ਹੈੱਡਕੁਆਰਟਰ) ਅਖਿਲ ਚੌਧਰੀ ਦਾ ਕਹਿਣਾ ਹੈ ਕਿ ਜਾਗਰੂਕਤਾ ਪੈਦਾ ਕਰਨ ਲਈ ਸਰਕਾਰ ਦੁਆਰਾ ਕੇਂਦਰਿਤ ਕੋਸ਼ਿਸ਼ਾਂ ਦੇ ਬਾਵਜੂਦ ਉਲੰਘਣਾ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਕੀਤੇ ਗਏ ਹਨ।
ਪੁਲਿਸ ਮੁਤਾਬਕ, ਜ਼ਿਆਦਾਤਰ ਉਲੰਘਣਾ ਕਰਨ ਵਾਲੇ 18 ਤੋਂ 40 ਸਾਲ ਦੀ ਉਮਰ ਦੇ ਲੋਕ ਹਨ। ਪੁਲਿਸ ਦਾ ਕਹਿਣਾ ਹੈ ਕਿ ਜਿਹੜੇ ਲੋਕ ਖੁੱਲ੍ਹੇ ਵਿੱਚ ਥੁੱਕਦੇ ਹਨ ਉਹ ਜ਼ਿਆਦਾਤਰ ਤੰਬਾਕੂ ਚਬਾਉਣ ਵਾਲੇ ਹੁੰਦੇ ਹਨ, ਜੋ ਦੂਜਿਆਂ ਦੀਆਂ ਜ਼ਿੰਦਗੀਆਂ ਨੂੰ ਜੋਖਮ ਵਿਚ ਪਾਉਂਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904