ਚੰਡੀਗੜ੍ਹ : ਲੁਧਿਆਣਾ ਲੁੱਟ ਮਾਮਲੇ ਵਿੱਚ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਇਸ ਚੋਰੀ ਦੀ ਮਾਸਟਰਮਾਈਂਡ ਮੋਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੋਨਾ ਦੇ ਨਾਲ ਉਸ ਦਾ ਪਤੀ ਵੀ ਫਰਾਰ ਚੱਲ ਰਿਹਾ ਸੀ ਦੋਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਲੁਧਿਆਣਾ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਮੋਨਾ ਅਤੇ ਉਸ ਦਾ ਪਤੀ ਜਸਵਿੰਦਰ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਉੱਤਰਾਖੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਇਹ ਕੇਸ 100 ਘੰਟਿਆਂ ਤੋਂ ਵੀ ਪਹਿਲਾਂ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਦਾ ਟਵੀਟ
ਇਸ ਤੋਂ ਪਹਿਲਾਂ ਲੁਧਿਆਣਾ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਲੁੱਟ ਦੀ ਮਾਸਟਰਮਾਈਂਡ ਆਪਣੇ ਸਾਥੀਆਂ ਨਾਲ ਦੱਖਣ ਭਾਰਤ ਵੱਲ ਫਰਾਰ ਹੋਈ ਹੈ। ਇਸ ਤੋਂ ਬਾਅਦ ਪੁਲਿਸ ਨੁੰ ਕੁਝ ਹੋਰ ਇਨਪੁੱਟ ਮਿਲੇ ਜਿਸ 'ਤੇ ਲੁਧਿਆਣਾ ਪੁਲਿਸ ਦੀ ਟੀਮ ਨੇ ਕੰਮ ਕੀਤਾ। ਪੁਲਿਸ ਨੂੰ ਤਾਜ਼ਾ ਜਾਣਕਾਰੀ ਹਾਸਲ ਹੋਈ ਸੀ ਕਿ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਮੋਨਾ ਅਤੇ ਉਸ ਦਾ ਪਤੀ ਜਸਵਿੰਦਰ ਸਿੰਘ ਨੇਪਾਲ ਭੱਜਣ ਦੀ ਫਿਰਾਕ ਵਿੱਚ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੀਆਂ ਟੀਮਾਂ ਉੱਤਰਾਖੰਡ ਰਾਹੀਂ ਨੇਪਾਲ ਵੱਲ ਰਵਾਨਾ ਕਰ ਦਿੱਤੀਆਂ ਸਨ। ਇਸ ਦੌਰਾਨ ਪੁਲਿਸ ਨੂੰ ਇੱਕ ਲੀਡ ਮਿਲੀ ਸੀ ਕਿ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਮੋਨਾ ਅਤੇ ਉਸ ਦਾ ਪਤੀ ਜਸਵਿੰਦਰ ਸਿੰਘ ਉੱਤਰਾਖੰਡ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਪੁਲਿਸ ਨੇ ਸਿਵਲ ਡਰੈੱਸ ਵਿੱਚ ਇਹ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪਿਛਲੇ ਹਫ਼ਤ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ 2 ਵਜੇ ਲੁਧਿਆਣਾ 'ਚ ਕੈਸ਼ ਵੈਨ ਸਰਵਿਸ ਕੰਪਨੀ ਦੇ ਦਫ਼ਤਰ ਵਿੱਚ ਡਾਕਾ ਵੱਜਾ ਸੀ। ਜਿਸ ਨੂੰ ਖੰਗਾਦੇ ਹੋਏ ਪੁਲਿਸ ਨੇ 2 ਦਿਨ ਪਹਿਲਾਂ ਹੀ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹਨਾਂ 6 ਜਣਿਆਂ ਤੋਂ ਪੁਲਿਸ ਨੇ 5 ਕਰੋੜ 75 ਲੱਖ ਬਰਾਮਦ ਕੀਤੇ ਸਨ। ਹੁਣ ਜਿਹੜੀ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਮੋਨਾ ਅਤੇ ਉਸ ਦਾ ਪਤੀ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਇਹਨਾਂ ਕੋਲੋ ਕਿੰਨੇ ਰੁਪਏ ਬਰਾਮਦ ਹੋਏ ਹਨ। ਇਸ ਸਬੰਧੀ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਜਲਦ ਦੀ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।