ਲੁਧਿਆਣਾ: ਸੋਮਵਾਰ ਨੂੰ ਲੁਧਿਆਣਾ ਦੇ ਡਾਬਾ ਰੋਡ 'ਤੇ ਸਥਿਤ ਬਾਬਾ ਮੁਕੰਦ ਸਿੰਘ ਨਾਗਾ ਵਿਖੇ ਇੱਕ ਇਮਾਰਤ ਦੀ ਛੱਤ ਡਿੱਗ ਗਈ।ਜਾਣਕਾਰੀ ਮੁਤਾਬਿਕ 40 ਵਿੱਚੋਂ 36 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦਕਿ 4 ਲੋਕ ਅਜੇ ਵੀ ਫਸੇ ਹੋਏ ਹਨ।
ਇਕ ਵਿਅਕਤੀ ਨੂੰ ਸਿਵਲ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਜਦਕਿ ਪੰਜ ਹੋਰ ਵਿਅਕਤੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਗੰਭੀਰ ਰੂਪ ਨਾਲ ਜ਼ਖਮੀ ਹੋਏ ਦੋ ਵਿਅਕਤੀਆਂ ਦਾ ਐਸਪੀਐਸ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਿਕ ਉਸਾਰੀ ਅਧਿਨ ਇੱਕ ਫੈਕਟਰੀ ਦਾ ਲੈਂਟਰ ਡਿੱਗ ਗਿਆ ਜਿਸ ਨਾਲ ਕਈ ਮਜ਼ਦੂਰ ਮਲਬੇ ਹੇਠ ਆ ਗਏ।ਫਿਲਹਾਲ ਬਚਾਅ ਕਾਰਜ ਜਾਰੀ ਹੈ।NDRF, SDRF, MC ਅਤੇ ਪੁਲਿਸ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲਗੀਆਂ ਹੋਈਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ