Lok Sabha Elections 2024: ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰਨ 'ਚ ਕਾਂਗਰਸ ਪਾਰਟੀ ਹਾਲੇ ਤੱਕ ਪਿੱਛੇ ਚੱਲ ਰਹੀ ਹੈ। ਪੰਜਾਬ ਵਿੱਚ ਕੋਈ ਵੀ ਉਮੀਦਵਾਰ ਹਾਈਕਮਾਨ ਨੇ ਨਹੀਂ ਉਤਾਰਿਆ ਹੈ। ਪਹਿਲਾਂ ਖ਼ਬਰਾਂ ਸਨ ਕਿ ਗੁਰਦਾਸਪੁਰ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਦੀ ਸੀਟ 'ਤੇ ਪੇਚਾ ਫਸਿਆ ਹੋਇਆ ਹੈ। ਹੁਣ ਇੱਕ ਹੋਰ ਸੀਟ ਨੂੰ ਲੈ ਕੇ ਪਾਰਟੀ ਅੰਦਰ ਲੀਡਰਾਂ ਵਿਚਾਲੇ ਦਾਅਵੇਦਾਰੀ ਦੀ ਜੰਗ ਵੱਧ ਗਈ ਹੈ।



ਲੋਕ ਸਭਾ ਦੀ ਇਹ ਸੀਟ ਲੁਧਿਆਣਾ ਦੀ ਹੈ। ਲੁਧਿਆਣ ਸੀਟ ਵੀ ਹੁਣ ਕਾਂਗਰਸ ਲਈ ਸਿਰ ਦਰਦ ਬਣਦੀ ਜਾ ਰਹੀ ਹੈ। ਪਹਿਲਾਂ ਖ਼ਬਰਾਂ ਸਨ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਉਹਨਾਂ ਨੁੰ ਕਾਂਗਰਸ ਹਾਈਕਮਾਨ ਲੁਧਿਆਣਾ ਤੋਂ ਉਮੀਦਵਾਰ ਐਲਾਨ ਸਕਦੀ ਹੈ।



ਪਰ ਅਜਿਹਾ ਹੁੰਦਾ ਦਿਖਾਈ ਨਹੀਂ ਦੇ ਰਿਹਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਕਾਂਗਰਸ ਲੀਡਰਾਂ ਦੀ ਮੀਟਿੰਗ 'ਚ ਲੁਧਿਆਣਾ ਦੇ ਕਾਂਗਰਸੀ ਆਗੂਆਂ ਦੇ ਬਾਗੀ ਸੁਰਾਂ ਦਾ ਮਸਲਾ ਗੰਭੀਰਤਾ ਨਾਲ ਉਠਿਆ ਗਿਆ ਸੀ। ਜਿਸ ਨੂੰ ਦੇਖਦਿਆਂ ਹਾਈਕਮਾਂਡ ਨੇ ਸਿਮਰਜੀਤ ਸਿੰਘ ਬੈਂਸ ਨੂੰ ਟਿਕਟ ਦੇਣ ਤੋਂ ਗੁਰੇਜ਼ ਕੀਤਾ ਹੈ। ਜਿਸ ਨਾਲ ਬੈਂਸ ਦਾ ਹੁਣ ਕਾਂਗਰਸ ਪਾਰਟੀ ਵਿੱਚ ਆਉਣਾ ਮੁਸ਼ਕਲ ਹੀ ਲੱਗ ਰਿਹਾ ਹੈ।


ਚਰਚਾ ਹੈ ਕਿ ਕਾਂਗਰਸ ਲੁਧਿਆਣਾ ਤੋਂ ਸਾਂਸਦ ਰਹੇ ਮਨੀਸ਼ ਤਿਵਾੜੀ ਜਾਂ ਸੰਜੇ ਤਲਵਾੜ ‘ਤੇ ਆਪਣਾ ਦਾਅ ਖੇਡ ਸਕਦੀ ਹੈ।ਕੱਲ੍ਹ ਹੋਈ ਮੀਟਿੰਗ ‘ਚ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੂੰ ਨਾਰਾਜ਼ ਕਰਦੇ ਹੋਏ ਬੈਂਸ ਤੋਂ ਦੂਰੀ ਬਣਾ ਲਈ ਹੈ। ਦੱਸ ਦੇਈਏ ਕਿ ਇਸ ਮੀਟਿੰਗ ਤੋਂ ਕਰੀਬ ਦੋ ਦਿਨ ਪਹਿਲਾਂ ਸਾਬਕਾ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ, ਈਸ਼ਵਰਜੋਤ ਚੀਮਾ ਨੇ ਵਿਧਾਇਕ ਕੁਲਦੀਪ ਵੈਦ ਦੇ ਘਰ ਬੰਦ ਕਮਰਾ ਮੀਟਿੰਗ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਆਪਣਾ ਫੈਸਲਾ ਹਾਈਕਮਾਂਡ ਨੂੰ ਸੌਂਪ ਦਿੱਤਾ ਸੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।