Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ
Ludhiana Showroom Firing Case : ਲੁਧਿਆਣਾ ਜ਼ਿਲ੍ਹੇ ਦੇ ਥਾਣਾ ਦਾਖਾ ਦੇ ਬੱਦੋਵਾਲ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਹੋਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ।

Ludhiana Showroom Firing Case : ਲੁਧਿਆਣਾ ਜ਼ਿਲ੍ਹੇ ਦੇ ਥਾਣਾ ਦਾਖਾ ਦੇ ਬੱਦੋਵਾਲ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਹੋਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਲਾਂਪੁਰ ਦਾਖਾ ਦੀ ਪੁਲਿਸ ਨੇ ਅੰਮਿ੍ਰਤਸਰ ਦੇ ਥਰੀਕੇਵਾਲ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਨੂੰ ਉਸਦੇ ਘਰੋਂ ਸ਼ੂਟਰਾਂ ਨੂੰ ਪਨਾਹ ਦੇਣ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਮੁੱਲਾਂਪੁਰ ਦਾਖਾ ਪੁਲਿਸ ਸਟੇਸ਼ਨ ਦੇ ਏਐਸਆਈ ਗੁਰਮੀਤ ਸਿੰਘ ਨੇ ਕੀਤੀ ਹੈ।
ਪੁਲਿਸ ਅਨੁਸਾਰ ਆਰੋਪੀ ਕੁਲਵਿੰਦਰ ਸਿੰਘ 'ਤੇ ਸ਼ੋਅਰੂਮ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਨੂੰ ਪਨਾਹ ਦੇਣ ਦਾ ਆਰੋਪ ਹੈ। ਇਹ ਘਟਨਾ 10 ਜਨਵਰੀ ਨੂੰ ਬੱਦੋਵਾਲ ਵਿੱਚ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਦਾਖਾ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਹ ਘਟਨਾ ਲੁਧਿਆਣਾ-ਫਿਰੋਜ਼ਪੁਰ ਰਾਸ਼ਟਰੀ ਰਾਜਮਾਰਗ 'ਤੇ ਬੱਦੋਵਾਲ ਨੇੜੇ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਵਾਪਰੀ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਸ਼ੁਰੂ ਵਿੱਚ ਚਾਰ ਮੁਲਜ਼ਮਾਂ, ਜਿਨ੍ਹਾਂ ਵਿੱਚ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਸੀ, ਵਿਰੁੱਧ ਕੇਸ ਦਰਜ ਕੀਤਾ ਸੀ, ਜਿਨ੍ਹਾਂ ਵਿੱਚ ਕੌਸ਼ਲ ਚੌਧਰੀ, ਪਵਨ ਸ਼ੌਕੀਨ ਅਤੇ ਮੁਹੱਬਤ ਰੰਧਾਵਾ ਸ਼ਾਮਲ ਸਨ।
ਸ਼ਿਕਾਇਤ ਦੇ ਅਨੁਸਾਰ ਘਟਨਾ ਵਾਲੇ ਦਿਨ ਰਿਵਾਲਵਰਾਂ ਨਾਲ ਲੈਸ ਦੋ ਬਾਈਕ ਸਵਾਰ ਸ਼ੂਟਰਾਂ ਨੇ ਸ਼ੋਅਰੂਮ ਅਤੇ ਉੱਥੇ ਖੜ੍ਹੀਆਂ ਮਹਿੰਗੀਆਂ ਕਾਰਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਗੋਲੀਬਾਰੀ ਤੋਂ ਬਾਅਦ ਆਰੋਪੀ ਮੌਕੇ ਤੋਂ ਭੱਜ ਗਏ। ਜਾਂਦੇ ਸਮੇਂ ਸ਼ੂਟਰਾਂ ਨੇ ਪਰਚੀਆਂ ਵੀ ਸੁਟੀਆਂ ਸਨ ,ਜਿਸ 'ਚ ਮੁਹੱਬਤ ਰੰਧਾਵਾ ਅਤੇ ਪਵਨ ਸ਼ੌਕੀਨ ਦੇ ਨਾਲ ਹੱਥ ਲਿਖੇ ਹੋਏ ਸਨ। ਇਨ੍ਹਾਂ ਪਰਚੀਆਂ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਅੱਗੇ ਵਧਾਈ।
ਜਾਂਚ ਦੌਰਾਨ ਪੁਲਿਸ ਨੇ ਹੌਲੀ-ਹੌਲੀ ਕੌਸ਼ਲ ਚੌਧਰੀ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮਾਮਲੇ ਦੀ ਤਹਿ ਤੱਕ ਪਹੁੰਚ ਗਈ। ਕੌਸ਼ਲ ਚੌਧਰੀ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਵੀ ਕੀਤੀ ਸੀ। ਉਹ ਥਾਣੇ ਦੀ ਕੰਧ ਟੱਪਦੇ ਹੋਏ ਡਿੱਗ ਪਿਆ, ਜਿਸ ਨਾਲ ਉਸਦੀ ਲੱਤ ਟੁੱਟ ਗਈ। ਇਸੇ ਤਰ੍ਹਾਂ ਜਦੋਂ ਪੁਲਿਸ ਟੀਮ ਕੌਸ਼ਲ ਚੌਧਰੀ ਦੇ ਨਜ਼ਦੀਕੀ ਸਾਥੀ ਅਮਿਤ ਡਾਗਰ ਨੂੰ ਜਗਰਾਉਂ ਸਿਵਲ ਹਸਪਤਾਲ ਤੋਂ ਉਸਦੀ ਡਾਕਟਰੀ ਜਾਂਚ ਤੋਂ ਬਾਅਦ ਵਾਪਸ ਸੀਆਈਏ ਲੈ ਜਾ ਰਹੀ ਸੀ ਤਾਂ ਪੁਲਿਸ ਦੀ ਗੱਡੀ ਪਲਟ ਗਈ, ਜਿਸ ਕਾਰਨ ਅਮਿਤ ਡਾਗਰ ਦੀ ਲੱਤ ਟੁੱਟ ਗਈ ਸੀ।
ਟ੍ਰੈਂਡਿੰਗ ਟੌਪਿਕ






















