ਲੁਧਿਆਣਾ STF ਨੇ ਹੈਰੋਇਨ ਸਮੇਤ ਜਿੰਮ ਟ੍ਰੇਨਰ ਨੂੰ ਕੀਤਾ ਕਾਬੂ ਗ੍ਰਿਫਤਾਰ , ਕੋਰੋਨਾ ਤੋਂ ਬਾਅਦ ਸ਼ੁਰੂ ਕੀਤਾ ਨਸ਼ੇ ਦਾ ਕਾਰੋਬਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਟੀ.ਐਫ ਲੁਧਿਆਣਾ ਰੇਂਜ ਨੇ ਨਸ਼ਿਆਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵੱਡੀ ਸਫਲਤਾ ਹਾਸਿਲ ਕੀਤੀ ਹੈ। ਲੁਧਿਆਣਾ ਪੁਲਿਸ ਨੇ 2 ਕਿਲੋ 800 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਜਿੰਮ ਟ੍ਰੇਨਰ ਨੂੰ ਕਾਬੂ ਕੀਤਾ ਹੈ।
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਟੀ.ਐਫ ਲੁਧਿਆਣਾ ਰੇਂਜ ਨੇ ਨਸ਼ਿਆਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵੱਡੀ ਸਫਲਤਾ ਹਾਸਿਲ ਕੀਤੀ ਹੈ। ਲੁਧਿਆਣਾ ਪੁਲਿਸ ਨੇ 2 ਕਿਲੋ 800 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਜਿੰਮ ਟ੍ਰੇਨਰ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ 25 ਸਾਲਾ ਜਸਪਾਲ ਸਿੰਘ ਉਰਫ ਦੀਪ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਸਿਵਲ ਕੋਰਟ 'ਚ ਕੀਤਾ ਪੇਸ਼ , ਸ੍ਰੀ ਹਰਗੋਬਿੰਦਪੁਰ ਪੁਲਿਸ ਨੂੰ ਮਿਲਿਆ ਅੱਠ ਦਿਨ ਦਾ ਰਿਮਾਂਡ
ਇਸ ਦੌਰਾਨ ਐਸਟੀਐਫ ਲੁਧਿਆਣਾ ਰੇਂਜ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਜਸਪਾਲ ਸਿੰਘ ਵਾਸੀ ਸ਼ਿਮਲਾਪੁਰੀ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਧੰਦਾ ਕਰ ਰਿਹਾ ਸੀ। ਇਹ ਪਹਿਲਾਂ ਜਿੰਮ ਟ੍ਰੇਨਰ ਸੀ ਪਰ ਕੋਰੋਨਾ ਦੇ ਸਮੇਂ ਕੰਮ ਰੁਕ ਜਾਣ ਕਾਰਨ ਇਸ ਨੇ ਨਸ਼ੇ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਸੀ ਤੇ ਇਸ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ।
ਇਹ ਵੀ ਪੜ੍ਹੋ :CM ਭਗਵੰਤ ਮਾਨ ਦਾ ਗੰਨਾ ਉਤਪਾਦਕ ਕਿਸਾਨਾਂ ਲਈ ਵੱਡਾ ਐਲਾਨ , 380 ਰੁਪਏ ਪ੍ਰਤੀ ਕੁਇੰਟਲ ਕੀਤਾ ਗੰਨੇ ਦਾ ਭਾਅ