ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਟੀ.ਐਫ ਲੁਧਿਆਣਾ ਰੇਂਜ ਨੇ ਨਸ਼ਿਆਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵੱਡੀ ਸਫਲਤਾ ਹਾਸਿਲ ਕੀਤੀ ਹੈ।  ਲੁਧਿਆਣਾ ਪੁਲਿਸ ਨੇ 2 ਕਿਲੋ 800 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਜਿੰਮ ਟ੍ਰੇਨਰ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ 25 ਸਾਲਾ ਜਸਪਾਲ ਸਿੰਘ ਉਰਫ ਦੀਪ ਵਜੋਂ ਹੋਈ ਹੈ।


ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਸਿਵਲ ਕੋਰਟ 'ਚ ਕੀਤਾ ਪੇਸ਼ , ਸ੍ਰੀ ਹਰਗੋਬਿੰਦਪੁਰ ਪੁਲਿਸ ਨੂੰ ਮਿਲਿਆ ਅੱਠ ਦਿਨ ਦਾ ਰਿਮਾਂਡ

ਇਸ ਦੌਰਾਨ ਐਸਟੀਐਫ ਲੁਧਿਆਣਾ ਰੇਂਜ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਜਸਪਾਲ ਸਿੰਘ ਵਾਸੀ ਸ਼ਿਮਲਾਪੁਰੀ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਧੰਦਾ ਕਰ ਰਿਹਾ ਸੀ। ਇਹ ਪਹਿਲਾਂ ਜਿੰਮ ਟ੍ਰੇਨਰ ਸੀ ਪਰ ਕੋਰੋਨਾ ਦੇ ਸਮੇਂ ਕੰਮ ਰੁਕ ਜਾਣ ਕਾਰਨ ਇਸ ਨੇ ਨਸ਼ੇ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਸੀ ਤੇ ਇਸ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ।  


ਇਹ ਵੀ ਪੜ੍ਹੋ :CM ਭਗਵੰਤ ਮਾਨ ਦਾ ਗੰਨਾ ਉਤਪਾਦਕ ਕਿਸਾਨਾਂ ਲਈ ਵੱਡਾ ਐਲਾਨ , 380 ਰੁਪਏ ਪ੍ਰਤੀ ਕੁਇੰਟਲ ਕੀਤਾ ਗੰਨੇ ਦਾ ਭਾਅ


 

ਜਿਸਦੇ ਬਾਅਦ ਸੂਚਨਾ ਦੇ ਆਧਾਰ 'ਤੇ ਉਕਤ ਦੋਸ਼ੀ ਦੀ ਕਾਰ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 2 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰਨ ਉਪਰੰਤ ਇਸ ਦੇ ਗਾਹਕਾਂ ਅਤੇ ਸਾਥੀਆਂ ਦਾ ਪਤਾ ਲਗਾਇਆ ਜਾਵੇਗਾ। ਇਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ, ਫਿਲਹਾਲ ਜਾਂਚ ਜਾਰੀ ਹੈ।

 

ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਹਰ ਰੋਜ਼ ਕਿਤੇ ਨਾ ਕਿਤੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਜਾਂਦਾ ਹੈ ਪਰ ਫ਼ਿਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਕੋਈ ਖੌਫ਼ ਨਹੀਂ। ਜਿਸ ਕਰਕੇ ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚਦੇ ਹਨ , ਜਿਸ ਨੂੰ ਲੈ ਕੇ ਕਈ ਵਾਰ ਲੋਕ ਪੁਲਿਸ ਤੇ ਸਵਾਲ ਵੀ ਚੁੱਕਦੇ ਹਨ। ਪੰਜਾਬ ਅੰਦਰ ਹਰ ਦਿਨ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ  , ਜੋ ਚਿੰਤਾ ਦਾ ਵਿਸ਼ਾ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।