ਚੰਡੀਗੜ੍ਹ: ਲੁਧਿਆਣਾ ਦੇ ਚੰਡੀਗੜ੍ਹ ਰੋਡ ’ਤੇ ਛੋਟੀ ਮੁੰਡੀਆ ਚੌਕ ਵਿੱਚ ਵੱਡੇ ਪੱਧਰ ਦੀ ਚੋਰੀ ਹੋਈ। ਬਾਰਸ਼ ਦਾ ਫਾਇਦਾ ਚੁੱਕਦਿਆਂ ਚੋਰਾਂ ਨੇ ਇਲੈਕਟ੍ਰੋਨਿਕ ਸ਼ੋਅ ਰੂਮ ਦਾ ਸ਼ਟਰ ਉਖਾੜ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ।
ਸ਼ੋਅ ਰੂਮ ਦੇ ਮਾਲਕ ਨੇ ਦੱਸਿਆ ਕਿ ਚੋਰਾਂ ਨੇ 45 ਹਜ਼ਾਰ ਰੁਪਏ ਦੀ ਨਗਦੀ ਤੋਂ ਇਲਾਵਾ 6 LED, 20 ਮਹਿੰਗੇ ਮੋਬਾਈਲ ਫੋਨ, ਦੋ ਵਾਸ਼ਿੰਗ ਮਸ਼ੀਨਾਂ ਤੇ 3 ਲੈਪਟਾਪ ਚੋਰੀ ਕੀਤੇ। ਇਹ ਸਾਰੀ ਘਟਨਾ ਸ਼ੋਅ ਰੂਮ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਦੂਜੇ ਪਾਸੇ ਚੌਕੀ ਜੀਵਨ ਨਗਰ ਦੇ ਇੰਚਾਰਜ ਬਲੌਰ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਜਾ ਕੇ ਕੀਤੀ ਜਾਂਚ ਮਗਰੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।