ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਕਈ ਵੱਡੇ ਮੁੱਦੇ ਸਰਕਾਰ ਦੇ ਧਿਆਨ 'ਚ ਲਿਆਉਣ ਲਈ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਬਿਜਲੀ ਬਿੱਲਾਂ ਤੇ ਸਕੂਲ ਫੀਸਾਂ 'ਚ ਵਾਧਾ ਵਰਗੇ ਕਈ ਮੁੱਦੇ ਚੁੱਕਦੇ ਹੋਏ ਸੂਬਾ ਸਰਕਾਰ ਖਿਲਾਫ ਆਪਣੀ ਭੜਾਸ ਕੱਢੀ।


ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਨੇ ਕਿਹਾ ਕਿ ਜੇਕਰ ਸੂਬੇ ਤੇ ਆਈ ਆਫਤ ਦੌਰਾਨ ਲੋਕਾਂ ਨੂੰ ਰਾਸ਼ਨ, ਦਵਾਈਆਂ ਤੇ ਹੋਰ ਸਹੂਲਤਾਂ ਐੱਨਜੀਓ ਨੇ ਮੁਹੱਈਆ ਕਰਵਾਉਣੀਆਂ ਹਨ ਤਾਂ ਫੇਰ ਸਰਕਾਰ ਦੇ ਕੀ ਕੰਮ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਸਰਕਾਰ ਤੋਂ ਰਿਆਇਤਾਂ ਦੇਣ ਦੀ ਮੰਗ ਕਰ ਰਹੀ ਹੈ ਪਰ ਕਾਂਗਰਸ ਦੀ ਪੰਜਾਬ ਸਰਕਾਰ ਕੁੱਝ ਵੀ ਨਹੀਂ ਕਰ ਰਹੀ।



ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਲੌਕਡਾਊਨ ਕਾਰਨ ਆਈ ਮੰਦੀ 'ਚ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰੇ। ਉਨ੍ਹਾਂ ਸਵਾਲ ਇਹ ਵੀ ਚੁੱਕਿਆ ਕਿ ਜੇਕਰ ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ ਇੰਨੀਂ ਰਾਹਤ ਤੇ ਸਹੂਲਤ ਦੇ ਸਕਦੀ ਹੈ ਤਾਂ ਫਿਰ ਪੰਜਾਬ ਸਰਕਾਰ ਕਿਉਂ ਨਹੀਂ?


ਇਹ ਵੀ ਪੜ੍ਹੋ: 
ਪੰਜਾਬ 'ਚ ਅੱਜ ਫਿਰ ਹੋਇਆ ਜਲਥਲ, ਅਗਲੇ ਤਿੰਨ ਦਿਨ ਵਰ੍ਹਦਾ ਰਹੇਗਾ ਮੀਂਹ

ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ

ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ