ਪੜਚੋਲ ਕਰੋ
ਅਕਾਲੀ ਦਲ ਨੇ ਖੋਲ੍ਹਿਆ ਸਿਮਰਜੀਤ ਬੈਂਸ ਖਿਲਾਫ ਮੋਰਚਾ, ਪੁਲਿਸ ਨੇ ਯੂਥ ਲੀਡਰ ਚੁੱਕੇ
ਸਿਮਰਜੀਤ ਬੈਂਸ ’ਤੇ ਲੁਧਿਆਣਾ ਦੀ ਇੱਕ ਔਰਤ ਨੇ ਬਲਾਤਕਾਰ ਦੇ ਦੋਸ਼ ਲਾਏ ਹਨ। ਵਿਧਵਾ ਔਰਤ ਨੇ ਕਿਹਾ ਕਿ ਉਨ੍ਹਾਂ ਦਾ ਘਰ ਬੈਂਕ ਕੋਲ ਗਿਰਵੀ ਪਿਆ ਹੈ।

ਲੁਧਿਆਣਾ: ਲੋਕ ਇਨਸਾਫ਼ ਪਾਰਟੀ (Lok insaaf PArty) ਦੇ ਮੁਖੀ ਸਿਮਰਜੀਤ ਬੈਂਸ (Simarjit Bains) ਖ਼ਿਲਾਫ਼ ਬੀਤੇ ਦਿਨ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਯੂਥ ਅਕਾਲੀ ਦਲ (Youth Akali Dal) ਵੱਲੋਂ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਗਈ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦਈਏ ਕਿ ਇਸ ਮਾਮਲੇ 'ਚ ਪੁਲਿਸ ਨੇ ਯੂਥ ਅਕਾਲੀ ਦਲ ਦੇ ਲਗਪਗ 25 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਹਿਰਾਸਤ 'ਚ ਲੈਣ ਤੋਂ ਪਹਿਲਾਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੁਲਿਸ ਲੋਕ ਇਨਸਾਫ ਪਾਰਟੀ ਦਾ ਸਾਥ ਦੇ ਰਹੀ ਹੈ ਤੇ ਉਸ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਯੂਥ ਅਕਾਲੀ ਦਲ ਪੁਲਿਸ ਨੂੰ ਜਗਾਉਣ ਲਈ ਤੇ ਸਿਮਰਜੀਤ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਆਇਆ ਸੀ। ਇਸ ਦੇ ਨਾਲ ਹੀ ਇਸ ਮਾਮਲੇ 'ਚ ਮਹਿਲਾ ਅਕਾਲੀ ਵਰਕਰਾਂ ਨੇ ਵੀ ਸਿਮਰਜੀਤ ਬੈਂਸ ਖਿਲਾਫ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਕਿਸੇ ਵੀ ਮਹਿਲਾ ਦੀ ਮਜਬੂਰੀ ਦਾ ਫਾਇਦਾ ਚੁੱਕਣਾ ਸਹੀ ਗੱਲ ਨਹੀਂ। ਕਿਸਾਨਾਂ ਦੇ ਵੱਡੇ ਐਲਾਨ ਮਗਰੋਂ ਕੈਪਟਨ ਦਾ ਐਕਸ਼ਨ, ਹੁਣ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਖੁਦ ਮੀਟਿੰਗ ਉਧਰ, ਦੂਜੇ ਪਾਸੇ ਲੁਧਿਆਣਾ ਪੁਲਿਸ ਵੱਲੋਂ ਪਹਿਲਾਂ ਹੀ ਇਸ ਸਬੰਧੀ ਤਿਆਰੀ ਕੀਤੀ ਹੋਈ ਸੀ, ਉਨ੍ਹਾਂ ਵੱਲੋਂ ਬੈਰੀਕੇਡਿੰਗ ਕਰਕੇ ਸਿਮਰਜੀਤ ਬੈਂਸ ਦੇ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ। ਇਸ ਤੋਂ ਬਾਅਦ ਜਦੋਂ ਅਕਾਲੀ ਦਲ ਦੇ ਵਰਕਰ ਪ੍ਰਦਰਸ਼ਨ ਲਈ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡੀਸੀਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ 25 ਦੇ ਕਰੀਬ ਅਕਾਲੀ ਦਲ ਦੇ ਵਰਕਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਕਿਉਂਕਿ ਉਨ੍ਹਾਂ ਵੱਲੋਂ 144, 188 ਧਾਰਾ ਦੀ ਉਲੰਘਣਾ ਕੀਤੀ ਗਈ ਸੀ। ਨਾਲ ਹੀ ਉਨ੍ਹਾਂ ਵੀ ਕਿਹਾ ਕਿ ਮਹਿਲਾ ਦੇ ਮਾਮਲੇ ਚ ਉਨ੍ਹਾਂ ਵੱਲੋਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਸਿਮਰਜੀਤ ਬੈਂਸ ਤੇ ਬਲਾਤਕਾਰ ਦੇ ਇਲਜ਼ਾਮ, ਪੀੜਤ ਨੇ ਪੁਲਿਸ ਕਮਿਸ਼ਨਰ ਨੂੰ ਚਿੱਠੀ ਲਿੱਖ ਮੰਗਿਆ ਇਨਸਾਫ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















