ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ ਦੀ ਸੂਬੇ ਵਿੱਚ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਚੱਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੇ ਬਿਆਨ ਦਿੱਤਾ ਹੈ ਕਿ ਪੰਜਾਬ ਦੇ ਪਸ਼ੂਆਂ ਦੀ ਸਥਿਤੀ ਦਾ ਸਾਰਾ ਵੇਰਵਾ ਕੇਂਦਰ ਅੱਗੇ ਰੱਖਿਆ ਗਿਆ ਹੈ।

 

ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਨੂੰ ਜਲਦੀ ਹੀ 25 ਲੱਖ  ਡੋਜ਼ਾਂ ਮਿਲਣਗੀਆਂ। ਕੇਂਦਰ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਲੰਪੀ ਸਕਿਨ ਬਿਮਾਰੀ ਦੀ ਡੋਜ਼ ਅੱਜ ਸ਼ਾਮ ਤੱਕ ਗੁਜਰਾਤ ਤੋਂ ਪੰਜਾਬ ਪਹੁੰਚ ਜਾਵੇਗੀ। ਤੰਦਰੁਸਤ ਪਸ਼ੂਆਂ ਨੂੰ ਪੀੜਤ ਪਸ਼ੂਆਂ ਤੋਂ ਦੂਰ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਵੇਂ ਕਿ 2 ਸਾਲ ਪਹਿਲਾਂ ਮਨੁੱਖਾਂ ਵਿੱਚ ਕੋਰੋਨਾ ਵਾਇਰਸ ਆਇਆ ਸੀ ,ਓਵੇਂ ਹੀ ਲੰਪੀ ਸਕਿਨ ਜਾਨਵਰਾਂ ਦੀ ਬਿਮਾਰੀ ਹੈ। ਸਰਕਾਰ ਇਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਸੂਬੇ ਵਿੱਚ 3500 ਦੇ ਕਰੀਬ ਪਸ਼ੂ ਮਾਰ ਚੁੱਕੇ ਹਨ।


ਸੁਖਪਾਲ ਖਹਿਰਾ 'ਤੇ ਦਿੱਤੇ ਬਿਆਨ ਤੋਂ ਬਾਅਦ ਖਹਿਰਾ ਦਾ ਬਿਆਨ ਆਉਣ ਤੋਂ ਬਾਅਦ ਕਿਹਾ ਕਿ ਉਹ ਕੁਝ ਨਹੀਂ ਕਹਿਣਗੇ ,ਉਹ ਕਿਸੇ ਵੀ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਸਾਡੇ ਭਰਾ ਹੀ ਹਨ , ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦਿੱਤਾ ਜਾਵੇਗਾ। ਜਲਦੀ ਹੀ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਹੋਵੇਗੀ। ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਖਿਲਾਫ ਚੱਲ ਰਹੀ ਜਾਂਚ ਅਜੇ ਜਾਰੀ ਹੈ।