ਪੜਚੋਲ ਕਰੋ

ਲੰਪੀ ਸਕਿਨ ਬੀਮਾਰੀ : ਮਾੜੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦੀ ਹੋਵੇਗੀ ਜਵਾਬ-ਤਲਬੀ, ਟੀਕਾਕਰਨ ਸਬੰਧੀ ਰੋਜ਼ਾਨਾ 50,000 ਦਾ ਟੀਚਾ ਯਕੀਨੀ ਬਣਾਇਆ ਜਾਵੇ

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਹੁਣ ਤੱਕ ਪਸ਼ੂ ਪਾਲਣ ਵਿਭਾਗ ਨੂੰ ਗੋਟ ਪੌਕਸ ਵੈਕਸੀਨ ਦੀਆਂ 6.86 ਲੱਖ ਖ਼ੁਰਾਕਾਂ ਮਿਲ ਚੁੱਕੀਆਂ ਹਨ।

ਚੰਡੀਗੜ੍ਹ : ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ 'ਤੇ ਕਰੜੀ ਨਜ਼ਰ ਰੱਖਣ ਅਤੇ ਬੀਮਾਰੀ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਏ ਮੰਤਰੀ ਸਮੂਹ ਨੇ ਅੱਜ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿੰਨ ਦਿਨਾਂ 'ਚ ਸਮੂਹ ਗਊਸ਼ਾਲਾਵਾਂ ਵਿੱਚ ਟੀਕਾਕਰਨ ਮੁਕੰਮਲ ਕੀਤਾ ਜਾਵੇ।

ਇੱਥੇ ਪੰਜਾਬ ਭਵਨ ਵਿਖੇ ਸੂਬੇ ਵਿੱਚ ਫੈਲੀ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੱਦਾ ਦਿੱਤਾ ਕੀਤੀ ਕਿ ਬੀਮਾਰੀ ਦੀ ਰੋਕਥਾਮ ਸਬੰਧੀ ਕਾਰਜ ਨੂੰ ਮਿਸ਼ਨ ਵੱਲੋਂ ਲਿਆ ਜਾਵੇ ਅਤੇ ਟੀਕਾਕਰਨ ਸਬੰਧੀ ਰੋਜ਼ਾਨਾ 50,000 ਦਾ ਟੀਚਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪਸ਼ੂ ਪਾਲਕਾਂ 'ਤੇ ਪਈ ਇਸ ਬਿਪਤਾ ਨੂੰ ਸਾਨੂੰ ਸਖ਼ਤੀ ਨਾਲ ਨਜਿੱਠਣਾ ਪਵੇਗਾ ਅਤੇ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਕਾਰਜਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਤਰੀਆਂ ਨੇ ਸਖ਼ਤ ਲਹਿਜੇ 'ਚ ਹਦਾਇਤ ਕੀਤੀ ਕਿ ਮਾੜੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦੀ ਜਵਾਬ-ਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਜੈਨਰਿਕ ਦਵਾਈਆਂ ਦੀ ਵਰਤੋਂ ਵੀ ਕੀਤੀ ਜਾਵੇ।

ਇਸੇ ਤਰ੍ਹਾਂ ਅਫ਼ਰੀਕਨ ਸਵਾਈਨ ਫ਼ੀਵਰ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੰਤਰੀਆਂ ਨੇ ਕਿਹਾ ਕਿ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਦੀਆਂ ਹਦਾਇਤਾਂ ਇੰਨ-ਬਿੰਨ ਲਾਗੂ ਕੀਤੀਆਂ ਜਾਣ ਅਤੇ ਸੂਰਾਂ ਦੀ ਆਵਾਜਾਈ 'ਤੇ ਮੁਕੰਮਲ ਰੋਕ ਲਾਈ ਜਾਵੇ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਹੁਣ ਤੱਕ ਪਸ਼ੂ ਪਾਲਣ ਵਿਭਾਗ ਨੂੰ ਗੋਟ ਪੌਕਸ ਵੈਕਸੀਨ ਦੀਆਂ 6.86 ਲੱਖ ਖ਼ੁਰਾਕਾਂ ਮਿਲ ਚੁੱਕੀਆਂ ਹਨ। ਵਿਭਾਗ ਵੱਲੋਂ 3.31 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਦਕਿ 3.54 ਲੱਖ ਤੋਂ ਵੱਧ ਡੋਜ਼ ਵਿਭਾਗ ਕੋਲ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 1,08,958 ਪਸ਼ੂ ਲੰਪੀ ਸਕਿਨ ਤੋਂ ਪ੍ਰਭਾਵਿਤ ਹੋਣ ਦਾ ਸ਼ੱਕ ਹੈ, ਜਿਨ੍ਹਾਂ ਵਿੱਚੋਂ 64,475 ਪਸ਼ੂ ਠੀਕ ਹੋ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਸ਼ੂਆਂ ਨੂੰ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ।

ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੂੰ ਪੇਂਡੂ ਵਿਕਾਸ ਫੰਡ ਵਿੱਚੋਂ ਦਵਾਈ ਅਤੇ ਹੋਰ ਸਾਮਾਨ ਖ਼ਰੀਦਣ ਲਈ 1 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਮਰੇ ਹੋਏ ਪਸ਼ੂਆਂ ਦੀਆਂ ਲਾਸ਼ਾਂ ਨੂੰ ਖੁੱਲ੍ਹੇ ਵਿੱਚ ਸੁੱਟਣ ਦੇ ਰੁਝਾਨ ਨੂੰ ਰੋਕਣ ਅਤੇ ਲਾਸ਼ਾਂ ਦੇ ਢੁਕਵੇਂ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਬੀਮਾਰੀ ਦੀ ਰੋਕਥਾਮ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ 179 ਵੈਟਰਨਰੀ ਇੰਟਰਨਜ਼ ਅਤੇ ਪੈਰਾ-ਵੈਟਰਨਰੀ ਵਿਦਿਆਰਥੀਆਂ ਦੀ ਤੈਨਾਤੀ ਤੋਂ ਇਲਾਵਾ, ਪਸ਼ੂ ਪਾਲਕਾਂ ਨੂੰ ਬੀਮਾਰੀ ਦੇ ਕਾਰਨਾਂ ਤੇ ਫੈਲਾਅ ਅਤੇ ਪ੍ਰਭਾਵਿਤ ਪਸ਼ੂਆਂ ਦੇ ਦੁੱਧ ਦੇ ਸੁਰੱਖਿਅਤ ਸੇਵਨ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Embed widget