ਪੜਚੋਲ ਕਰੋ

ਲੰਪੀ ਸਕਿਨ ਬੀਮਾਰੀ:  ਪੰਜਾਬ 'ਚ ਲੰਪੀ ਸਕਿਨ ਬਿਮਾਰੀ ਦਾ ਪ੍ਰਭਾਵ ਘਟਣਾ ਸ਼ੁਰੂ, ਅਗਲੇ ਹਫ਼ਤੇ ਦੌਰਾਨ ਲਗਾਏ ਜਾਣਗੇ 10 ਲੱਖ ਟੀਕੇ

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਮਾਰੀ ਦੇ ਫੈਲਾਅ 'ਚ ਸਥਿਰਤਾ ਆ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਇਸ ਦਾ ਪ੍ਰਭਾਵ ਹੋਰ ਘਟਣ ਦੀ ਪੂਰੀ ਸੰਭਾਵਨਾ ਹੈ।

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੰਤਰੀ ਸਮੂਹ ਵੱਲੋਂ ਤਿੰਨ ਦਿਨਾਂ ਦੌਰਾਨ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ 'ਚ ਟੀਕਾਕਰਨ ਦਾ ਦਿੱਤਾ ਗਿਆ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਮਲੇ ਨੇ ਸਾਰੀਆਂ ਗਊਸ਼ਾਲਾਵਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਦੀ ਸਹਿਮਤੀ ਉਪਰੰਤ ਪਸ਼ੂਆਂ ਨੂੰ ਟੀਕੇ ਲਾਏ।

ਸੂਬੇ 'ਚ ਫੈਲੀ ਲੰਪੀ ਸਕਿਨ ਅਤੇ ਅਫ਼ਰੀਕਨ ਸਵਾਈਨ ਫ਼ੀਵਰ ਬਿਮਾਰੀਆਂ ਸਬੰਧੀ ਸੂਬੇ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਪਿੱਛੋਂ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਹੁਣ ਤੱਕ ਕਰੀਬ 5.94 ਲੱਖ ਪਸ਼ੂਆਂ ਦਾ ਟੀਕਾਕਰਨ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਦੌਰਾਨ 10 ਲੱਖ ਸਿਹਤਮੰਦ ਪਸ਼ੂਆਂ ਦੇ ਗੋਟ ਪੌਕਸ ਦੇ ਟੀਕੇ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਢੁਕਵੀਂ ਮਾਤਰਾ 'ਚ ਵੈਕਸੀਨ ਉਪਲੱਬਧ ਹੈ। 

ਅਧਿਕਾਰੀਆਂ ਦੇ ਹਵਾਲੇ ਨਾਲ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਵਿੱਚ ਲੰਪੀ ਸਕਿਨ ਬਿਮਾਰੀ ਦਾ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਮਾਰੀ ਦੇ ਫੈਲਾਅ 'ਚ ਸਥਿਰਤਾ ਆ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਇਸ ਦਾ ਪ੍ਰਭਾਵ ਹੋਰ ਘਟਣ ਦੀ ਪੂਰੀ ਸੰਭਾਵਨਾ ਹੈ।

ਮੀਟਿੰਗ ਦੌਰਾਨ ਅਫ਼ਰੀਕਨ ਸਵਾਈਨ ਫ਼ੀਵਰ ਦੇ ਫੈਲਾਅ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਹਦਾਇਤ ਕਰਦਿਆਂ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਉਹ ਆਪਣੇ ਅਧੀਨ ਖੇਤਰਾਂ 'ਚ ਪੂਰੀ ਮੁਸਤੈਦੀ ਵਰਤਣ। ਉਨ੍ਹਾਂ ਕਿਹਾ ਕਿ ਅਧਿਕਾਰੀ ਬੀਮਾਰੀ ਦੀ ਰੋਕਥਾਮ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਅਤੇ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਦੀ ਹੂਬਹੂ ਪਾਲਣਾ ਯਕੀਨੀ ਬਣਾਉਣ।  ਪ੍ਰਮੁੱਖ ਸਕੱਤਰ ਨੇ ਲੋਕਾਂ ਨੂੰ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਤੋਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget