ਪੜਚੋਲ ਕਰੋ
Advertisement
Lumpy Virus : ਪੰਜਾਬ 'ਚ ਦੁੱਧ ਦੀ ਪੈਦਾਵਾਰ 'ਚ 15 ਤੋਂ 20 ਫੀਸਦੀ ਦੀ ਗਿਰਾਵਟ, ਪਸ਼ੂ ਪਾਲਕਾਂ ਨੂੰ ਰੋਜ਼ਾਨਾ ਕਰੋੜਾਂ ਦਾ ਨੁਕਸਾਨ
ਪੰਜਾਬ ਅੰਦਰ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਨਾਲ ਹੁਣ ਤੱਕ ਪੰਜਾਬ ਵਿੱਚ ਅਨੇਕਾ ਪਸ਼ਆਂ ਦੀ ਮੌਤ ਵੀ ਹੋ ਚੁੱਕੀ ਹੈ। ਲੰਪੀ ਸਕਿਨ ਬਿਮਾਰੀ ਲਾਗ ਦੀ ਬਿਮਾਰੀ ਹੈ ,ਜੋ ਇੱਕ ਪਸ਼ੂ ਤੋਂ ਦੂਜੇ ਪਸ਼ੂ ਨੂੰ ਹੋ ਜਾਂਦੀ ਹੈ।
ਚੰਡੀਗੜ੍ਹ : ਪੰਜਾਬ ਅੰਦਰ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਕਹਿਰ (lumpy skin disease) ਵੱਧਦਾ ਜਾ ਰਿਹਾ ਹੈ। ਇਸ ਨਾਲ ਹੁਣ ਤੱਕ ਪੰਜਾਬ ਵਿੱਚ ਅਨੇਕਾ ਪਸ਼ਆਂ ਦੀ ਮੌਤ ਵੀ ਹੋ ਚੁੱਕੀ ਹੈ। ਲੰਪੀ ਸਕਿਨ ਬਿਮਾਰੀ ਲਾਗ ਦੀ ਬਿਮਾਰੀ ਹੈ ,ਜੋ ਇੱਕ ਪਸ਼ੂ ਤੋਂ ਦੂਜੇ ਪਸ਼ੂ ਨੂੰ ਹੋ ਜਾਂਦੀ ਹੈ। ਇਹ ਪੰਜਾਬ ‘ਚ ਤੇਜ਼ੀ ਨਾਲ ਫੈਲ ਰਹੀ ਹੈ। ਇਸ ਬਿਮਾਰੀ ਨੂੰ ਲੈ ਕੇ ਕਈ ਪਸ਼ੂ ਮਾਲਕਾਂ ਵਿੱਚ ਚਿੰਤਾ ਬਣੀ ਹੋਈ ਹੈ। ਪੰਜਾਬ 'ਚ ਲੰਪੀ ਦੀ ਲਾਗ ਦਾ ਸਿੱਧਾ ਅਸਰ ਹੁਣ ਦੁੱਧ ਉਤਪਾਦਨ 'ਤੇ ਨਜ਼ਰ ਆ ਰਿਹਾ ਹੈ।
ਜਾਣਕਾਰੀ ਅਨੁਸਾਰ ਇਨਫੈਕਸ਼ਨ ਕਾਰਨ ਪਸ਼ੂਆਂ ਦੀ ਲਗਾਤਾਰ ਮੌਤ ਹੋਣ ਨਾਲ ਸੂਬੇ ਵਿੱਚ ਦੁੱਧ ਦੇ ਉਤਪਾਦਨ ਵਿੱਚ 15 ਤੋਂ 20 ਤੱਕ ਦੀ ਗਿਰਾਵਟ ਆਈ ਹੈ। ਸੂਬੇ ਵਿੱਚ ਹਰ ਰੋਜ਼ ਕਰੀਬ ਤਿੰਨ ਕਰੋੜ ਲੀਟਰ ਦੁੱਧ ਦਾ ਉਤਪਾਦਨ ਹੁੰਦਾ ਹੈ। ਇਸ ਵਿੱਚੋਂ 1.25 ਕਰੋੜ ਲੀਟਰ ਬਾਜ਼ਾਰ ਵਿੱਚ ਵਿਕਰੀ ਲਈ ਆਉਂਦਾ ਹੈ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (PDFA) ਨੇ ਦਾਅਵਾ ਕੀਤਾ ਹੈ ਕਿ ਦੁੱਧ ਉਤਪਾਦਨ ਵਿੱਚ ਗਿਰਾਵਟ ਕਾਰਨ ਪਸ਼ੂ ਪਾਲਕਾਂ ਨੂੰ ਹਰ ਰੋਜ਼ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
PDFA ਨੇ ਐਤਵਾਰ ਨੂੰ ਕਿਹਾ ਕਿ ਲੂੰਪੀ ਇਨਫੈਕਸ਼ਨ ਦੀ ਬਿਮਾਰੀ ਪਸ਼ੂਆਂ, ਖਾਸ ਕਰਕੇ ਗਾਵਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਕਾਰਨ ਪਸ਼ੂ ਮਰ ਰਹੇ ਹਨ। ਛੋਟੇ ਅਤੇ ਦਰਮਿਆਨੇ ਡੇਅਰੀ ਕਿਸਾਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਪੂਰੀ ਤਰ੍ਹਾਂ ਪਸ਼ੂਆਂ 'ਤੇ ਨਿਰਭਰ ਹੈ, ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਦੱਸਿਆ ਕਿ ਇਹ ਬਿਮਾਰੀ ਮੱਖੀਆਂ, ਮੱਛਰਾਂ ਅਤੇ ਚਿੱਚੜਾਂ ਰਾਹੀਂ ਪਸ਼ੂਆਂ ਵਿੱਚ ਤੇਜ਼ੀ ਨਾਲ ਫੈਲਦੀ ਹੈ।
ਇੱਕ ਲੱਖ ਪਸ਼ੂਆਂ ਦੀ ਮੌਤ ਦਾ ਦਾਅਵਾ
PDFA ਨੇ ਐਤਵਾਰ ਨੂੰ ਕਿਹਾ ਕਿ ਲੂੰਪੀ ਇਨਫੈਕਸ਼ਨ ਦੀ ਬਿਮਾਰੀ ਪਸ਼ੂਆਂ, ਖਾਸ ਕਰਕੇ ਗਾਵਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਕਾਰਨ ਪਸ਼ੂ ਮਰ ਰਹੇ ਹਨ। ਛੋਟੇ ਅਤੇ ਦਰਮਿਆਨੇ ਡੇਅਰੀ ਕਿਸਾਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਪੂਰੀ ਤਰ੍ਹਾਂ ਪਸ਼ੂਆਂ 'ਤੇ ਨਿਰਭਰ ਹੈ, ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਦੱਸਿਆ ਕਿ ਇਹ ਬਿਮਾਰੀ ਮੱਖੀਆਂ, ਮੱਛਰਾਂ ਅਤੇ ਚਿੱਚੜਾਂ ਰਾਹੀਂ ਪਸ਼ੂਆਂ ਵਿੱਚ ਤੇਜ਼ੀ ਨਾਲ ਫੈਲਦੀ ਹੈ।
ਇੱਕ ਲੱਖ ਪਸ਼ੂਆਂ ਦੀ ਮੌਤ ਦਾ ਦਾਅਵਾ
ਪੀਡੀਐਫਏ ਦਾ ਦਾਅਵਾ ਹੈ ਕਿ ਜੁਲਾਈ ਤੋਂ ਹੁਣ ਤੱਕ ਸੂਬੇ ਵਿੱਚ ਇੱਕ ਲੱਖ ਤੋਂ ਵੱਧ ਗਾਵਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ ,ਜਦਕਿ ਪਸ਼ੂ ਪਾਲਣ ਵਿਭਾਗ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੁੱਲ 1.26 ਲੱਖ ਗਾਵਾਂ ਲੰਪੀ ਦੀ ਲਾਗ ਨਾਲ ਪ੍ਰਭਾਵਿਤ ਹੋਏ ਹਨ। ਹੁਣ ਤੱਕ 10 ਹਜ਼ਾਰ ਤੋਂ ਵੱਧ ਪਸ਼ੂਆਂ ਦੀ ਇਨਫੈਕਸ਼ਨ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ। ਇਨਫੈਕਸ਼ਨ ਨੇ ਮੁੱਖ ਤੌਰ 'ਤੇ ਗਾਵਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਤਰਨਤਾਰਨ ਸਮੇਤ ਕਈ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਦੱਸ ਦੇਈਏ ਕਿ ਡੇਅਰੀ ਕਿਸਾਨਾਂ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਨਫੈਕਸ਼ਨ ਕਾਰਨ ਮਰਨ ਵਾਲੇ ਪਸ਼ੂ ਪ੍ਰਤੀ 50,000 ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਸੀ। ਹਾਲਾਂਕਿ ਹੁਣ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਹਾਂ-ਪੱਖੀ ਭਰੋਸਾ ਨਹੀਂ ਦਿੱਤਾ ਹੈ। ਪਸ਼ੂ ਪਾਲਣ ਵਿਭਾਗ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪਸ਼ੂਆਂ ਨੂੰ ਵੈਕਸੀਨ ਦੀਆਂ ਲਗਭਗ 5.94 ਲੱਖ ਖੁਰਾਕਾਂ ਦਿੱਤੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement